DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵੱਲੋਂ Bhinder Kalan ਅਤੇ Barnala ਦਾ ਦੌਰਾ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਨੇ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਦਾ ਦੌਰਾ ਕਰ ਕੇ ਲੋਕਾਂ ਦੀਆਂ ਮੁਸ਼ਕਲਾਂ ਅਤੇ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਕੇਂਦਰੀ ਭਲਾਈ ਯੋਜਨਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਹਦਾਇਤ...

  • fb
  • twitter
  • whatsapp
  • whatsapp
featured-img featured-img
ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ।
Advertisement

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਨੇ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਦਾ ਦੌਰਾ ਕਰ ਕੇ ਲੋਕਾਂ ਦੀਆਂ ਮੁਸ਼ਕਲਾਂ ਅਤੇ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਕੇਂਦਰੀ ਭਲਾਈ ਯੋਜਨਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਮਿਸ਼ਨ ਹਰ ਨਾਗਰਿਕ ਦੇ ਸੰਵਿਧਾਨਕ ਅਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਦਾ ਮੁੱਖ ਮਕਸਦ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਹੈ ਤਾਂ ਜੋ ਕੋਈ ਨਾਗਰਿਕ ਆਪਣੇ ਹੱਕਾਂ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਕਮਿਸ਼ਨ ਵੱਲੋਂ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ। ਇਨ੍ਹਾਂ ਮਾਮਲਿਆਂ ਬਾਰੇ ਲੋੜ ਪੈਣ ਉੱਤੇ ਵੱਖ-ਵੱਖ ਵਿਭਾਗਾਂ ਤੋਂ ਰਿਪੋਰਟਾਂ ਤਲਬ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਸਮਾਜਿਕ ਨਿਆਂ ਅਤੇ ਸਰਕਾਰੀ ਸੇਵਾਵਾਂ ਦਾ ਸਮੇਂ ਸਿਰ ਲਾਭ ਦਿਵਾਉਣਾ ਕਮਿਸ਼ਨ ਦੀ ਪ੍ਰਮੁੱਖ ਤਰਜੀਹ ਹੈ। ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਨਿਰਧਾਰਤ ਸਮੇਂ ਅੰਦਰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨਿਬੇੜਾ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ। ਕਮਿਸ਼ਨ ਮੈਂਬਰ ਨੇ ਵੱਖ-ਵੱਖ ਭਲਾਈ ਸਕੀਮਾਂ ਦੀ ਵਿਸਥਾਰ ਨਾਲ ਸਮੀਖਿਆ ਵੀ ਕੀਤੀ।

Advertisement

ਜ਼ਖ਼ਮੀ ਸਫਾਈ ਸੇਵਕਾਂ ਦਾ ਹਾਲ ਪੁੱਛਿਆ

Advertisement

ਬਰਨਾਲਾ (ਪਰਸ਼ੋਤਮ ਬੱਲੀ/ਰਵਿੰਦਰ ਰਵੀ): ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਨੇ ਅੱਜ ਸਥਾਨਕ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਪੁੱਜ ਕੇ ਉੱਥੇ ਜ਼ੇਰੇ ਇਲਾਜ ਜ਼ਖ਼ਮੀ ਸਫ਼ਾਈ ਕਾਮਿਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਹਸਪਤਾਲ ਪ੍ਰਸ਼ਾਸਨ ਕੋਲੋਂ ਮਰੀਜ਼ਾਂ ਦੇ ਇਲਾਜ ਅਤੇ ਮੌਜੂਦਾ ਸਿਹਤ ਸਥਿਤੀ ਬਾਰੇ ਮੁਕੰਮਲ ਜਾਣਕਾਰੀ ਹਾਸਲ ਕੀਤੀ। ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ਨਾਲ ਵਾਪਰੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਇਸ ਮਾਮਲੇ ਦਾ ਸਖ਼ਤ ਨੋਟਿਸ ਲਿਆ ਗਿਆ ਹੈ। ਦੌਰੇ ਦੌਰਾਨ ਕਮਿਸ਼ਨ ਮੈਂਬਰ ਨੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਵੀ ਲਿਆ।

ਸਫ਼ਾਈ ਕਾਮਿਆਂ ’ਤੇ ਤਸ਼ੱਦਦ ਬਰਦਾਸ਼ਤ ਨਹੀਂ: ਗਿੱਲ

ਬਰਨਾਲਾ (ਨਿੱਜੀ ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ): ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਅੱਜ ਸਫ਼ਾਈ ਕਾਮਿਆਂ ਦੇ ਮਾਮਲੇ ਨੂੰ ਲੈ ਕੇ ਬਰਨਾਲਾ ਦਾ ਦੌਰਾ ਕੀਤਾ। ਉਨ੍ਹਾਂ ਨਾਲ ਕਮਿਸ਼ਨ ਦੇ ਮੈਂਬਰ ਕਰਮ ਸਿੰਘ ਕਰਮਾ ਵੀ ਮੌਜੂਦ ਸਨ। ਉਨ੍ਹਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ, ਸਫ਼ਾਈ ਕਰਮਚਾਰੀ ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਸਮਾਜਿਕ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ। ਵਾਈਸ ਚੇਅਰਮੈਨ ਨੇ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪੁਲੀਸ ਮੁਖੀ ਅਤੇ ਹੋਰ ਅਧਿਕਾਰੀਆਂ ਨੂੰ ਸਫ਼ਾਈ ਕਰਮਚਾਰੀਆਂ ਦਾ ਮੁਫ਼ਤ ਅਤੇ ਬਿਹਤਰ ਇਲਾਜ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਇਸ ਮਗਰੋਂ ਉਨ੍ਹਾਂ ਨੇ ਸਿਵਲ ਹਸਪਤਾਲ ਬਰਨਾਲਾ ਪੁੱਜ ਕੇ ਜ਼ਖ਼ਮੀ ਸਫ਼ਾਈ ਕਾਮਿਆਂ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸਫ਼ਾਈ ਕਰਮਚਾਰੀ ਸਾਡੇ ਸਮਾਜ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਨਾਲ ਕਿਸੇ ਵੀ ਕਿਸਮ ਦਾ ਮਾੜਾ ਵਿਵਹਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Advertisement
×