ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਠਿੰਡਾ, ਮਾਨਸਾ ਤੇ ਅਬੋਹਰ ’ਚ ਕੌਮੀ ਲੋਕ ਅਦਾਲਤਾਂ

ਵੱਡੀ ਗਿਣਤੀ ਕੇਸਾਂ ਦਾ ਰਾਜ਼ੀਨਾਮੇ ਰਾਹੀਂ ਨਿਬੇਡ਼; ਕਰੋਡ਼ਾਂ ਰੁਪਏ ਦੇ ਐਵਾਰਡ ਪਾਸ
ਮਾਨਸਾ ਵਿਚ ਕੌਮੀ ਲੋਕ ਅਦਾਲਤ ਦੌਰਾਨ ਕੇਸਾਂ ਦੀ ਸੁਣਵਾਈ ਕਰਦੇ ਹੋਏ ਨਿਆਂਇਕ ਅਧਿਕਾਰੀ।
Advertisement

ਜ਼ਿਲ੍ਹਾ ਅਤੇ ਸੈਸ਼ਨ ਜੱਜ ਕਰੁਨੇਸ਼ ਕੁਮਾਰ, ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਠਿੰਡਾ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕੋਰਟ ਕੰਪਲੈਕਸ ਬਠਿੰਡਾ, ਕੋਰਟ ਕੰਪਲੈਕਸ ਰਾਮਪੁਰਾ ਫੂਲ ਅਤੇ ਤਲਵੰਡੀ ਸਾਬੋ ਵਿੱਚ ਲਾਈ ਗਈ। ਇਸ ਲੋਕ ਅਦਾਲਤ ਵਿੱਚ ਕੁੱਲ 19,243 ਕੇਸਾਂ ਦਾ ਨਿਬੇੜਾ ਰਾਜ਼ੀਨਾਮੇ ਰਾਹੀਂ ਕੀਤਾ ਗਿਆ, ਜਿਨ੍ਹਾਂ ਵਿੱਚੋਂ 47 ਕਰੋੜ 78 ਲੱਖ 5 ਹਜ਼ਾਰ 348 ਰੁਪਏ ਦੇ ਅਵਾਰਡ ਪਾਸ ਕੀਤੇ ਗਏ।

ਲੋਕ ਅਦਾਲਤ ਵਿੱਚ ਕ੍ਰਿਮੀਨਲ ਕੰਪਾਊਂਡੇਬਲ, 138 ਐਨ.ਆਈ. ਐਕਟ, ਬੈਂਕ ਰਿਕਵਰੀ, ਐੱਮ ਏ ਸੀ ਟੀ, ਲੇਬਰ ਡਿਸਪਿਊਟ, ਬਿਜਲੀ ਅਤੇ ਪਾਣੀ ਬਿਲਾਂ ਸਬੰਧੀ ਕੇਸਾਂ, ਮੈਟਰੀਮੋਨੀਅਲ, ਐਲ.ਏ.ਸੀ. ਅਤੇ ਹੋਰ ਕੈਟਾਗਰੀ ਦੇ ਕੇਸਾਂ ਨੂੰ ਸੁਣਿਆ ਗਿਆ। ਜ਼ਿਲ੍ਹਾ ਅਤੇ ਸੈਸ਼ਨ ਜੱਜ ਕਰੁਨੇਸ਼ ਕੁਮਾਰ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਵਿੱਚ ਨਿਪਟਾਏ ਗਏ ਕੁਝ ਕੇਸ ਲਗਪਗ 12 ਸਾਲ ਪੁਰਾਣੇ ਸਨ, ਜਿਨ੍ਹਾਂ ਨੂੰ ਇਸ ਅਭਿਆਨ ਰਾਹੀਂ ਸੁਲਝਾਇਆ ਗਿਆ।

Advertisement

ਮਾਨਸਾ (ਪੱਤਰ ਪ੍ਰੇਰਕ): ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਨਜਿੰਦਰ ਸਿੰਘ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਮਿਸ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ, ਸਬ-ਡਿਵੀਜ਼ਨਲ ਕੋਰਟ ਕੰਪਲੈਕਸ, ਸਰਦੂਲਗੜ੍ਹ ਅਤੇ ਬੁਢਲ਼ਾਡਾ ਵਿਚ ਕੌਮੀ ਲੋਕ ਅਦਾਲਤ ਲਗਾਈ ਗਈ। ਕੌਮੀ ਲੋਕ ਅਦਾਲਤ ਲਈ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ’ਚ 9 ਬੈਂਚਾਂ ਦਾ ਗਠਨ ਕੀਤਾ ਗਿਆ। ਮਾਨਸਾ ਦੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਨਜਿੰਦਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ’ਚ 16879 ਕੇਸਾਂ ਵਿੱਚੋਂ ਕੁੱਲ 13023 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਨਿਪਟਾਰਾ ਕੀਤੇ ਗਏ ਕੁੱਲ 13023 ਕੇਸਾਂ ਵਿੱਚ 16,43,29,394- ਰੁਪਏ ਦੇ ਐਵਾਰਡ ਪਾਸ ਕੀਤੇ ਗਏ।

ਅਬੋਹਰ (ਪੱਤਰ ਪ੍ਰੇਰਕ): ਫਾਜ਼ਿਲਕਾ ਦੇ ਸੀਨੀਅਰ ਸੈਸ਼ਨ ਜੱਜ ਅਵਤਾਰ ਸਿੰਘ ਦੀ ਅਗਵਾਈ ਹੇਠ ਅਬੋਹਰ ਸਬ-ਡਿਵੀਜ਼ਨ ਵਿੱਚ ਤਿੰਨ ਰਾਸ਼ਟਰੀ ਲੋਕ ਅਦਾਲਤਾਂ ਲਾਈਆਂ ਗਈਆਂ। ਇਸ ਮੌਕੇ 415 ਕੇਸਾਂ ਦਾ ਨਿਬੇੜਾ ਕੀਤਾ ਗਿਆ ਅਤੇ ਲਗਪਗ 35 ਕਰੋੜ ਰੁਪਏ ਵਸੂਲੇ ਗਏ।

 

Advertisement
Show comments