ਮਾਨਸਾ ਤੇ ਸਿਰਸਾ ’ਚ ਕੌਮੀ ਲੋਕ ਅਦਾਲਤ ਅੱਜ
ਮਾਨਸਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਨੇ ਦੱਸਿਆ ਕਿ ਭਲਕੇ 13 ਸਤੰਬਰ ਨੂੰ ਇਥੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆ ਮਿਲੇ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ...
Advertisement
ਮਾਨਸਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਨੇ ਦੱਸਿਆ ਕਿ ਭਲਕੇ 13 ਸਤੰਬਰ ਨੂੰ ਇਥੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆ ਮਿਲੇ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਹੋਵੇ, ਲੋਕਾਂ ਦੇ ਮਨਾਂ ਵਿੱਚੋਂ ਦੁਸ਼ਮਣੀ ਨੂੰ ਜੜੋਂ ਖਤਮ ਕੀਤਾ ਜਾਵੇ, ਇਸ ਕੌਮੀ ਲੋਕ ਅਦਾਲਤ ਦੇ ਮੁੱਖ ਮੰਤਵ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿਚ ਲਗਾਉਣ ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋ ਸਕੇ। ਸਿਰਸਾ ’ਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਪੁਨੀਸ਼ ਜਿੰਦੀਆ ਦੀ ਅਗਵਾਈ ਹੇਠ ਹਰਿਆਣਾ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ’ਤੇ 13 ਸਤੰਬਰ ਨੂੰ ਕੋਰਟ ਕੰਪਲੈਕਸ ਸਿਰਸਾ ਵਿੱਚ ਰਾਸ਼ਟਰੀ ਲੋਕ ਅਦਾਲਤ ਲਾਈ ਜਾਵੇਗੀ।
Advertisement
Advertisement
×