ਭਗਤਾ ਭਾਈ: ਆਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਵਿਖੇ ਪ੍ਰਿੰਸੀਪਲ ਸੁਮਨ ਸ਼ਰਮਾ ਅਤੇ ਡਾਇਰੈਕਟਰ ਸਰਬਪਾਲ ਸ਼ਰਮਾ ਦੀ ਅਗਵਾਈ ਹੇਠ ਸਰਦਾਰ ਵੱਲਭ ਭਾਈ ਪਟੇਲ ਜੈਅੰਤੀ ਰਾਸ਼ਟਰੀ ਏਕਤਾ ਦਿਵਸ ਦੇ ਰੂਪ ਵਿਚ ਮਨਾਈ ਗਈ। ਇਸ ਮੌਕੇ ਬੱਚਿਆਂ ਦੇ ਭਾਸ਼ਣ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਤਿੰਨ ਪੰਜਾਬ ਨੇਵਲ ਐਨ.ਸੀ.ਸੀ. ਯੂਨਿਟ ਦੇ ਦ੍ਰਿਸ਼ਾ ਨਿਰਦੇਸ਼ਾਂ ਅਨੁਸਾਰ ਐਨ.ਸੀ.ਸੀ. ਅਫ਼ਸਰ ਅਮਰੀਕ ਸਿੰਘ ਦੀ ਅਗਵਾਈ ਹੇਠ ਅਕੈਡਮੀ ਤੋਂ ਪਿੰਡ ਕੋਇਰ ਸਿੰਘ ਵਾਲਾ ਰੋਡ ਉਪਰ ਰਨ ਫਾਰ ਯੂਨਿਟੀ ਰੈਲੀ ਕੱਢੀ ਗਈ। ਇਸ ਮੌਕੇ ਅਮਰੀਕ ਸਿੰਘ, ਡੀਪੀ ਸਾਧੂ ਸਿੰਘ, ਸਰਬਜੀਤ ਸਿੰਘ, ਸੁਖਵੀਰ ਕੌਰ, ਅਮਰੀਕ ਕੌਰ, ਕਮਲਵੀਰ ਕੌਰ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ