DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Naujawan Bharat Sabha: ਨਸ਼ਾ ਤਸਕਰਾਂ ਵੱਲੋਂ ਨੌਜਵਾਨ ਭਾਰਤ ਸਭਾ ਦੇ ਆਗੂਆਂ ਨੂੰ ਧਮਕੀਆਂ

ਨੌਜਵਾਨ ਭਾਰਤ ਸਭਾ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਾਂਝੇ ਵਫ਼ਦ ਨੇ ਐੱਸ ਐੱਸ ਪੀ ਸ੍ਰੀ ਮੁਕਤਸਰ ਸਾਹਿਬ ਨੂੰ ਦੱਸਿਆ ਕਿ ਸਭਾ ਦੇ ਪ੍ਰਧਾਨ ਮੰਗਾ ਆਜ਼ਾਦ ਅਤੇ ਹਰਜਿੰਦਰ ਸਿੰਘ ਖੋਖਰ ਨੂੰ ਨਸ਼ਾ ਤਸਕਰ ਮਾਰਨ ਦੀ ਸਾਜ਼ਿਸ਼ ਰਚ ਰਹੇ ਹਨ। ਇਸ ਮੌਕੇ...

  • fb
  • twitter
  • whatsapp
  • whatsapp
featured-img featured-img
ਐੱਸ ਐੱਸ ਪੀ ਮੁਕਤਸਰ ਨੂੰ ਮਿਲ ਕੇ ਆਉਂਦਾ ਹੋਇਆ ਨੌਜਵਾਨ ਭਾਰਤ ਸਭਾ ਦਾ ਵਫ਼ਦ।
Advertisement

ਨੌਜਵਾਨ ਭਾਰਤ ਸਭਾ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਦੇ ਸਾਂਝੇ ਵਫ਼ਦ ਨੇ ਐੱਸ ਐੱਸ ਪੀ ਸ੍ਰੀ ਮੁਕਤਸਰ ਸਾਹਿਬ ਨੂੰ ਦੱਸਿਆ ਕਿ ਸਭਾ ਦੇ ਪ੍ਰਧਾਨ ਮੰਗਾ ਆਜ਼ਾਦ ਅਤੇ ਹਰਜਿੰਦਰ ਸਿੰਘ ਖੋਖਰ ਨੂੰ ਨਸ਼ਾ ਤਸਕਰ ਮਾਰਨ ਦੀ ਸਾਜ਼ਿਸ਼ ਰਚ ਰਹੇ ਹਨ। ਇਸ ਮੌਕੇ ਸਭਾ ਦੇ ਸੂਬਾ ਜਨਰਲ ਸਕੱਤਰ ਕਰਮਜੀਤ ਸਿੰਘ ਮਾਣੂੰਕੇ ਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਪਿੰਡ ਹਰੀਕੇ ਕਲਾਂ ਵਿੱਚ ਪਿਛਲੇ ਦਿਨੀਂ ਇੱਕ ਨੌਜਵਾਨ ਦੀ ਨਸ਼ਾ ਤਸਕਰਾਂ ਵੱਲੋਂ ਓਵਰਡੋਜ਼ ਦੇਣ ਕਾਰਨ ਉਨ੍ਹਾਂ ਦੇ ਘਰ ਵਿੱਚ ਹੀ ਮੌਤ ਹੋ ਗਈ ਸੀ। ਪਰਿਵਾਰ ਨੇ ਨਸ਼ਾ ਤਸਕਰਾਂ ਦੇ ਘਰ ਅੱਗੇ ਧਰਨਾ ਦਿੱਤਾ ਸੀ ਜਿਸ ਦੀ ਅਗਵਾਈ ਨੌਜਵਾਨ ਭਾਰਤ ਸਭਾ ਵੱਲੋਂ ਕੀਤੀ ਗ‌ਈ‌। ਇਸ ਮਾਮਲੇ ਦੇ ਮੁਲਜ਼ਮ ਜਸ਼ਨ ਤੇ ਅਮਰਜੀਤ ਜੋ ਜੇਲ੍ਹ ਵਿੱਚ ਬੰਦ ਸੀ, ਸਭਾ ਦੇ ਆਗੂਆਂ ਨੂੰ ਮਾਰਨ ਦੀ ਸਾਜ਼ਿਸ਼ ਰਚ ਰਹੇ ਹਨ।

ਐੱਸ ਐੱਸ ਪੀ ਨੇ ਵਫ਼ਦ ਦੀ ਗੱਲ ਸੁਣਦਿਆਂ ਮਾਮਲੇ ਦੀ ਜਾਂਚ ਕਰਨ ਅਤੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦਾ ਭਰੋਸਾ ਦਿੱਤਾ। ਵਫ਼ਦ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਨਸ਼ਾ ਤਸਕਰਾਂ ਅਤੇ ਸਾਜ਼ਿਸ਼ਕਰਤਾਵਾਂ ਵਿਰੁੱਧ ਜਲਦ ਸਖ਼ਤ ਕਦਮ ਨਾ ਚੁੱਕੇ ਗਏ ਤਾਂ ਜਨਤਕ ਜਮਹੂਰੀ ਜਥੇਬੰਦੀਆਂ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੀਆਂ।

Advertisement

ਇਸ ਮੌਕੇ ਬਲਜੀਤ ਸਿੰਘ ਰੋਡੇ, ਬਲਵਿੰਦਰ ਸਿੰਘ ਥਾਂਦੇਵਾਲਾ, ਭਿੰਦਰ ਸਿੰਘ, ਬਲਜੀਤ ਸਿੰਘ ਝਬੇਲਵਾਲੀ, ਪਰਗਟ ਸਿੰਘ, ਜੱਗਾ ਸਿੰਘ, ਗੋਰਾ ਸਿੰਘ, ਗੁਰਦਿਆਲ ਸਿੰਘ ਭੱਟੀ, ਬੀ ਕੇ ਯੂ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ, ਬੀ ਕੇ ਯੂ (ਲੱਖੋਵਾਲ) ਦੇ ਜਨਰਲ ਸਕੱਤਰ ਗੁਰਮੀਤ ਸਿੰਘ ਲੰਬੀ ਢਾਬ, ਸਰਪ੍ਰਸਤ ਭਿੰਦਰ ਸਿੰਘ ਲੰਬੀ ਢਾਬ, ਬੀ ਕੇ ਯੂ (ਡਕੌਂਦਾ)-ਬੁਰਜਗਿੱਲ ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਵੱਟੂ, ਡੀ ਟੀ ਐੱਫ ਦੇ ਪਵਨ ਕੁਮਾਰ, ਮਨਦੀਪ ਸਿੰਘ ਆਦਿ ਸ਼ਾਮਲ ਹੋਏ।

Advertisement

Advertisement
×