Nayab Singh Saini: ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ: ਸੈਣੀ
ਇੱਥੇ ਬਰਨਾਲਾ ਰੋਡ ’ਤੇ ਪੰਚਾਇਤ ਭਵਨ ’ਚ ਅੱਜ ਮੁੱਖ ਮੰਤਰੀ ਨਾਇਬ ਸੈਣੀ ਅੱਜ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਵਿੱਚ ਕੁੱਲ ਸ਼ਿਕਾਇਤਾਂ ਪੇਸ਼ ਕੀਤੀਆਂ ਜਿਨ੍ਹਾਂ ਵਿੱਚੋਂ 13 ਦਾ ਮੌਕੇ ’ਤੇ ਹੀ ਨਿਬੇੜਾ ਕੀਤਾ...
ਇੱਥੇ ਬਰਨਾਲਾ ਰੋਡ ’ਤੇ ਪੰਚਾਇਤ ਭਵਨ ’ਚ ਅੱਜ ਮੁੱਖ ਮੰਤਰੀ ਨਾਇਬ ਸੈਣੀ ਅੱਜ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਵਿੱਚ ਕੁੱਲ ਸ਼ਿਕਾਇਤਾਂ ਪੇਸ਼ ਕੀਤੀਆਂ ਜਿਨ੍ਹਾਂ ਵਿੱਚੋਂ 13 ਦਾ ਮੌਕੇ ’ਤੇ ਹੀ ਨਿਬੇੜਾ ਕੀਤਾ ਗਿਆ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ’ਚ ਅਗਲੀ ਸਰਕਾਰ ਭਾਜਪਾ ਦੀ ਬਣੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਸਨ ਇਸ ਤੋਂ ਖ਼ਫ਼ਾ ਹੋ ਕੇ ਲੋਕਾਂ ਨੇ ‘ਆਪ’ ਦੀ ਸਰਕਾਰ ਬਣਾਈ ਸੀ। ਹੁਣ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਇਸ ਤੋਂ ਖਲਾਸੀ ਚਾਹੁੰਦੇ ਹਨ। ਪੰਜਾਬ ਵਿੱਚ ਅਕਾਲੀ ਦਲ ਨਾਲ ਗੱਠਜੋੜ ਦੇ ਸਵਾਲ ’ਤੇ ਸ੍ਰੀ ਸੈਣੀ ਨੇ ਕਿਹਾ ਕਿ ਬਾਦਲ ਸਰਕਾਰ ਅਜੇ ਉੱਥੇ ਨਹੀਂ ਪਹੁੰਚੀ ਹੈ। ਸਫ਼ਾਈ ਕਰਮਚਾਰੀਆਂ ਦੀ ਹੜਤਾਲ ਬਾਰੇ ਉਨ੍ਹਾਂ ਸਪੱਸ਼ਟ ਕੀਤਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਹੱਲ ਕੀਤਾ ਜਾ ਰਿਹਾ ਹੈ।
ਏਲਨਾਬਾਦ (ਜਗਤਾਰ ਸਮਾਲਸਰ): ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਦੇਸ਼ ਲਈ ਸ਼ਹੀਦ ਹੋਏ ਲਾਂਸ ਨਾਇਕ ਸੁਖਚੈਨ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਏਲਨਾਬਾਦ ਦੇ ਪਿੰਡ ਕੁੱਤਾਵੱਢ ਪਹੁੰਚੇ। ਉਨ੍ਹਾਂ ਪੀੜਤ ਪਰਿਵਾਰ ਨਾਲ ਮੁਲਾਕਾਤ ਕਰ ਕੇ ਪਰਿਵਾਰ ਨੂੰ ਦਿਲਾਸਾ ਦਿੱਤਾ। ਲਾਂਸ ਨਾਇਕ ਸੁਖਚੈਨ ਸਿੰਘ 3 ਸਤੰਬਰ ਨੂੰ ਜੰਮੂ ਕਸ਼ਮੀਰ ਦੇ ਰਾਜੌਰੀ ਵਿੱਚ ਸ਼ਹੀਦ ਹੋ ਗਏ ਸਨ। ਮੁੱਖ ਮੰਤਰੀ ਸੈਣੀ ਨੇ ਲਾਂਸ ਨਾਇਕ ਸੁਖਚੈਨ ਸਿੰਘ ਦੀ ਤਸਵੀਰ ਤੇ ਫੁੱਲ ਚੜ੍ਹਾਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਪਿੰਡ ਵਾਸੀਆਂ ਨੇ ਸਰਪੰਚ ਬੇਅੰਤ ਸਿੰਘ ਦੀ ਅਗਵਾਈ ਵਿੱਚ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪ ਕੇ ਸ਼ਹੀਦ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਤੁਰੰਤ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ ਆਰਥਿਕ ਸਹਾਇਤਾ ਦੇਣ, ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਅਮਰ ਸ਼ਹੀਦ ਸੁਖਚੈਨ ਸਿੰਘ ਦੇ ਨਾਮ ’ਤੇ ਰੱਖਣ ਅਤੇ ਪਿੰਡ ਦੇ ਮੁੱਖ ਰਾਹ ’ਤੇ ਸ਼ਹੀਦ ਦੇ ਨਾਮ ’ਤੇ ਗੇਟ ਬਣਾਉਣ ਦੀ ਮੰਗ ਕੀਤੀ।

