ਮਾਨਸਾ ਵਿੱਚ ਸਿੱਧੂ ਮੂਸੇਵਾਲਾ ਵਿਰੁੱਧ ਡਟੇ ਨਾਜਰ ਸਿੰਘ ਮਾਨਸ਼ਾਹੀਆ

ਮਾਨਸਾ ਵਿੱਚ ਸਿੱਧੂ ਮੂਸੇਵਾਲਾ ਵਿਰੁੱਧ ਡਟੇ ਨਾਜਰ ਸਿੰਘ ਮਾਨਸ਼ਾਹੀਆ

ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਮੀਡੀਆ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ

ਮਾਨਸਾ, 14 ਜਨਵਰੀ

ਹਲਕਾ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਮਾਨਸਾ ਹਲਕੇ ਤੋਂ ਟਿਕਟ ਦੀ ਮੰਗ ਕਰਦਿਆਂ ਕਿਹਾ ਹੈ ਕਿ ਹੱਕ ਦੇ ਮੁਤਾਬਿਕ ਉਨ੍ਹਾਂ ਨੂੰ ਟਿਕਟ ਦੇਣੀ ਬਣਦੀ ਹੈ। ਉਨ੍ਹਾਂ ਕਿਹਾ ਕਿ ਕੁੱਝ ਕਨਸੋਆਂ ਮਿਲੀਆਂ ਹਨ ਕਿ ਕਾਂਗਰਸ ਪਾਰਟੀ ਵੱਲੋਂ ਮਾਨਸਾ ਹਲਕੇ ਤੋਂ ਗਾਇਕ ਸਿੱਧੂ ਮੂਸੇਵਾਲਾ ਨੂੰ ਟਿਕਟ ਦੇਣ ’ਤੇ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ, ਪਰ ਟਿਕਟ ਦੇ ਅਸਲੀ ਹੱਕਦਾਰ ਉਹ ਹਨ। ਉਹ ਅੱਜ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ।

ਦਿਲਚਸਪ ਗੱਲ ਹੈ ਕਿ ਪੰਜਾਬ ਪ੍ਰਦੂਸ਼ਣ ਕੰਟਰੋਲਰ ਬੋਰਡ ’ਚੋਂ ਉਚ ਅਧਿਕਾਰੀ ਵਜੋਂ ਤਿਆਗ ਪੱਤਰ ਦੇ ਕੇ ਆਮ ਆਦਮੀ ਪਾਰਟੀ ਦੀ ਟਿਕਟ ਨਾਲ ਮਾਨਸਾ ਵਿਧਾਨ ਸਭਾ ਹਲਕੇ ਤੋਂ 20 ਹਜ਼ਾਰ ਤੋਂ ਵੱਡੇ ਫ਼ਰਕ ਨਾਲ ਜਿੱਤ ਕੇ ਨਾਜਰ ਸਿੰਘ ਮਾਨਸ਼ਾਹੀਆ ਨੇ ਸੰਸਦੀ ਚੋਣਾਂ ਸਮੇਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸਮੂਲੀਅਤ ਕਰ ਲਈ ਸੀ, ਪਰ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਅਚਾਨਕ ਪਾਰਟੀ ਵਿੱਚ ਸ਼ਾਮਲ ਹੋਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਟਿਕਟ ਦੇਣ ਦੀਆਂ ਕਈ ਦਿਨਾਂ ਤੋਂ ਕਿਆਸਅਰਾਈਆਂ ਚੱਲ ਰਹੀਆਂ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮਾਨਸ਼ਾਹੀਆ ਨੇ ਕਿਹਾ ਕਿ ਵਿਧਾਇਕ ਬਣਨ ਤੋਂ ਲੈਕੇ ਹੁਣ ਤੱਕ ਉਨ੍ਹਾਂ ਨੇ ਲੋਕਾਂ ਦੀਆਂ ਸਹੂਲਤਾਂ ਲਈ ਹਰ ਵੇਲੇ ਦਫ਼ਤਰ ਖੋਲ੍ਹ ਕੇ ਰੱਖਿਆ ਅਤੇ ਲੋਕਾਂ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਉਨ੍ਹਾਂ ਨੂੰ ਮਾਨਸਾ ਹਲਕੇ ਤੋਂ ਟਿਕਟ ਦੇਣ ਦੀ ਸਿਆਸਤ ਖੇਡੀ ਜਾ ਰਹੀ ਹੈ।  

ਆਦਰਸ਼ ਚੋਣ ਜ਼ਾਬਤੇ ਸਬੰਧੀ ਮੀਟਿੰਗ

ਬਠਿੰਡਾ (ਮਨੋਜ ਸ਼ਰਮਾ): ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਪ੍ਰਿਟਿੰਗ ਪ੍ਰੈਸ ਦੇ ਮਾਲਕਾਂ ਨਾਲ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਸਬੰਧੀ ਮੀਟਿੰਗ ਕੀਤੀ ਗਈ। ਖਰਚਾ ਨਿਗਰਾਨ ਸੈੱਲ ਦੇ ਨੋਡਲ ਅਫ਼ਸਰ ਅਸ਼ਵਨੀ ਕੁਮਾਰ ਜਿੰਦਲ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੌਰਾਨ ਜਿੱਥੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚੇ ਸਬੰਧੀ ਜਾਣੂ ਕਰਵਾਇਆ ਗਿਆ, ਉੱਥੇ ਹੀ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨੂੰ ਚੋਣ ਜਾਬਤੇ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ ਗਿਆ। ਸ੍ਰੀ ਜਿੰਦਲ ਨੇ ਦੱਸਿਆ ਕਿ ਚੋਣ ਲੜਣ ਵਾਲੇ ਹਰੇਕ ਉਮੀਦਵਾਰ ਲਈ ਖ਼ਰਚਾ ਰਜਿਸਟਰ ਲਗਾਉਣ ਲਾਜ਼ਮੀ ਹੋਵੇਗਾ। ਇਸ ਤੋਂ ਇਲਾਵਾ ਉਮੀਦਵਾਰ ਲਈ ਚੋਣਾਂ ਸਬੰਧੀ ਹਿਸਾਬ ਕਿਤਾਬ ਰੱਖਣ ਵਾਸਤੇ ਨਵਾਂ ਬੈਂਕ ਅਕਾਊਂਟ ਖੁੱਲ੍ਹਵਾਉਣਾ ਵੀ ਜ਼ਰੂਰੀ ਹੋਵੇਗਾ ਅਤੇ ਇਹ ਅਕਾਊਂਟ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਇੱਕ ਦਿਨ ਪਹਿਲਾਂ ਖੁੱਲ੍ਹਵਾਉਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਖਾਤੇ ਦੀ ਜਾਣਕਾਰੀ ਸਬੰਧਤ ਆਰ.ਓ. ਨੂੰ ਦੇਣੀ ਲਾਜ਼ਮੀ ਹੋਵੇਗੀ। ਉਮੀਦਵਾਰ ਜਿਸ ਦਿਨ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰੇਗਾ, ਉਸ ਦਿਨ ਤੋਂ ਹੀ ਉਸ ਵੱਲੋਂ ਕੀਤੇ ਜਾਣ ਵਾਲਾ ਖ਼ਰਚਾ ਉਸ ਦੇ ਚੋਣ ਖ਼ਰਚੇ ਵਿੱਚ ਜੁੜਣਾ ਸ਼ੁਰੂ ਹੋ ਜਾਵੇਗਾ। ਉਮੀਦਵਾਰ ਲਈ ਇਹ ਵੀ ਲਾਜ਼ਮੀ ਹੋਵੇਗਾ ਕਿ ਉਸ ਵੱਲੋਂ ਜੋ ਵੀ ਚੋਣਾਂ ਦੌਰਾਨ ਲੈਣ-ਦੇਣ ਕੀਤਾ ਜਾਣਾ ਹੈ, ਉਹ ਇਸ ਸਪੈਸ਼ਲ ਅਕਾਊਂਟ ਰਾਹੀਂ ਹੀ ਕੀਤਾ ਜਾਵੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਮੀਦਵਾਰ ਵੱਲੋਂ ਪੂਰੇ ਇਲੈਕਸ਼ਨ ਦੌਰਾਨ ਇੱਕ ਫਰਮ ਨਾਲ ਸਿਰਫ਼ 10 ਹਜ਼ਾਰ ਰੁਪਏ ਤੱਕ ਦਾ ਹੀ ਨਗਦ ਜਾਂ ਕੈਸ਼ ਦਾ ਲੈਣ-ਦੇਣ ਕੀਤਾ ਜਾ ਸਕਦਾ ਹੈ। ਇਸ ਤੋਂ ਵਧੇਰੇ ਲੈਣ-ਦੇਣ ਉਸ ਨੂੰ ਚੈੱਕ ਰਾਹੀਂ ਹੀ ਕਰਨਾ ਹੋਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All