ਸਕੂਲ ’ਚ ਐੱਨ ਸੀ ਸੀ ਦਿਵਸ ਮਨਾਇਆ
ਇੱਥੋਂ ਦੀ ਵਿਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿੱਚ 5 ਪੰਜਾਬ ਗਰਲਜ਼ ਬਟਾਲੀਅਨ ਐੱਨ ਸੀ ਸੀ ਮੋਗਾ ਦੇ ਕਮਾਂਡਿੰਗ ਅਫਸਰ ਕਰਨਲ ਸੁਨੀਲ ਕੁਮਾਰ, ਐੱਸ ਐੱਮ ਸੁਖਮੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਅਤੇ ਪ੍ਰਿੰਸੀਪਲ ਅਮਰਦੀਪ ਸਿੰਘ ਦੇ ਸਹਿਯੋਗ ਨਾਲ...
Advertisement
ਇੱਥੋਂ ਦੀ ਵਿਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿੱਚ 5 ਪੰਜਾਬ ਗਰਲਜ਼ ਬਟਾਲੀਅਨ ਐੱਨ ਸੀ ਸੀ ਮੋਗਾ ਦੇ ਕਮਾਂਡਿੰਗ ਅਫਸਰ ਕਰਨਲ ਸੁਨੀਲ ਕੁਮਾਰ, ਐੱਸ ਐੱਮ ਸੁਖਮੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਅਤੇ ਪ੍ਰਿੰਸੀਪਲ ਅਮਰਦੀਪ ਸਿੰਘ ਦੇ ਸਹਿਯੋਗ ਨਾਲ ਐੱਨ ਸੀ ਸੀ ਦਿਵਸ ਮਨਾਇਆ ਗਿਆ। ਇਸ ਮੌਕੇ ਸਵੱਛ ਭਾਰਤ, ਵਾਤਾਵਰਨ ਦੀ ਸਾਂਭ ਸੰਭਾਲ ਅਤੇ ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦਾ ਯੋਗਦਾਨ ਆਦਿ ਵਿਸ਼ਿਆਂ ਦੇ ਪੋਸਟਰ ਮੁਕਾਬਲੇ ਕਰਵਾਏ ਗਏ ਅਤੇ ਐੱਨ ਸੀ ਸੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ। ਵਾਲੰਟੀਅਰਾਂ ਨੇ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣ ਲਈ ਫਤਿਹਗੜ੍ਹ ਪੰਜਤੂਰ ਦੇ ਪਾਰਕ ਦੀ ਸਾਫ ਸਫਾਈ ਵੀ ਕੀਤੀ ਗਈ।
Advertisement
Advertisement
×

