ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਸ਼ਿਆਂ ਖ਼ਿਲਾਫ਼ ਲੜਾਈ ’ਚ ਲੋਕਾਂ ਦੇ ਸਹਿਯੋਗ ਦੀ ਲੋੜ: ਏਡੀਜੀਪੀ

ਮੋਗਾ ’ਚ ਨਸ਼ਿਆਂ ਖ਼ਿਲਾਫ਼ ਕਾਰਵਾਏ ਸੈਮੀਨਾਰ ’ਚ ਕੀਤੀ ਸ਼ਿਰਕਤ
Advertisement

ਮਹਿੰਦਰ ਸਿੰਘ ਰੱਤੀਆਂ

ਮੋਗਾ, 11 ਜੁਲਾਈ

Advertisement

ਸੂਬੇ ਦੇ ਏਡੀਜੀਪੀ (ਅੰਦਰੂਨੀ ਸੁਰੱਖਿਆ) ਸ਼ਿਵ ਕੁਮਾਰ ਵਰਮਾ ਨੇ ਇਥੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਰਵਾਏ ਸੈਮੀਨਾਰ ’ਚ ਸ਼ਿਰਕਤ ਕੀਤੀ। ਉਨ੍ਹਾਂ ਪੰਜਾਬ ਪੁਲੀਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੰਦਿਆਂ ਸੂਬੇ ’ਚੋਂ ਨਸ਼ੇ ਦੇ ਖਾਤਮੇ ਲਈ ਪੰਚਾਇਤਾਂ ਨੂੰ ਅੱਗੇ ਅਉਣ ਦਾ ਸੱਦਾ ਦਿੱਤਾ।

ਸ੍ਰੀ ਵਰਮਾ ਨੇ ਨਸ਼ਿਆਂ ਖ਼ਿਲਾਫ਼ ਲੜਾਈ ’ਚ ਲੋਕਾਂ ਦੇ ਸਹਿਯੋਗ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਆਖਿਆ ਕਿ ਲੋਕ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨ ਪ੍ਰਤੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ, ਸਰੀਰਕ ਗਤੀਵਿਧੀਆਂ, ਸੱਭਿਆਚਾਰ ਆਦਿ ਨਾਲ ਜੋੜਿਆ ਜਾਵੇ ਤਾਂ ਜੋ ਇਸ ਸਮਾਜਿਕ ਬੁਰਾਈ ਤੋਂ ਦੂਰ ਰਹਿ ਕੇ ਉਹ ਆਪਣਾ ਜੀਵਨ ਤੰਦਰੁਸਤ ਜਿਉਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਨਸ਼ਾ ਵੇਚ ਕੇ ਗੈਰ ਕਾਨੂੰਨੀ ਤਰੀਕੇ ਨਾਲ ਜਾਇਦਾਦ ਬਣਾਈ ਹੈ, ਉਨ੍ਹਾਂ ਦੇ ਘਰ ਢਾਹੇ ਜਾ ਰਹੇ ਹਨ।

ਡੀਆਈਜੀ ਅਸ਼ਵਨੀ ਕਪੂਰ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਜੇ ਕਿਸੇ ਵਿਭਾਗੀ ਅਧਿਕਾਰੀ ਜਾਂ ਮੁਲਾਜ਼ਮ ਦੀ ਨਸ਼ਾ ਤਸਕਰਾਂ ਦੀ ਮਦਦ ਕਰਨ ਦੀ ਠੋਸ ਜਾਣਕਾਰੀ ਹੋਵੇਗੀ ਤਾਂ ਉਸ ਖ਼ਿਲਾਫ਼ ਵੱਡਾ ਐਕਸ਼ਨ ਲਿਆ ਜਾਵੇਗਾ।

ਐੱਸਐੱਸਪੀ ਅਜੈ ਗਾਂਧੀ ਨੇ ਕਿਹਾ ਕਿ ਲਗਾਤਾਰ ਨਸ਼ਾ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਵੀ ਜ਼ਬਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਸਮਾਜ ਵਿਰੋਧੀ ਅਜਿਹੇ ਅਨਸਰਾਂ ਸਬੰਧੀ ਬਿਨਾਂ ਕਿਸੇ ਦੇਰੀ ਦੇ ਸਾਹਮਣੇ ਆ ਕੇ ਸ਼ਿਕਾਇਤ ਕਰਨ ਅਤੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦਾ ਹਿੱਸਾ ਬਣਨ। ਇਸ ਮੌਕੇ ਐੱਸਪੀ ਡਾ. ਬਾਲ ਕ੍ਰਿਸ਼ਨ ਸਿੰਗਲਾ, ਐੱਸਪੀ ਸੰਦੀਪ ਸਿੰਘ, ਡੀਐੱਸਪੀ ਸੁਖਅੰਮ੍ਰਿਤ ਸਿੰਘ ਰੰਧਾਵਾ, ਡੀਐੱਸਪੀ ਜੋਰਾ ਸਿੰਘ ਤੇ ਹੋਰ ਹਾਜ਼ਰ ਸਨ।

 

Advertisement