ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਾਬਾ ਵਿਸ਼ਵਕਰਮਾ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ: ਜਤਿੰਦਰ ਭੱਲਾ

ਸਮਾਗਮ ’ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਬਠਿੰਡਾ ਵਿੱਚ ਚੇਅਰਮੈਨ ਜਤਿੰਦਰ ਭੱਲਾ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। 
Advertisement

ਇੱਥੇ ਟਰਾਂਸਪੋਰਟ ਨਗਰ ਵਿੱਚ ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ। ਉਪਰੰਤ ਮਿਸਤਰੀਆਂ ਨੇ ਆਪਣੇ ਸੰਦਾਂ ਦੀ ਪੂਜਾ ਕਰ ਕੇ ਬਾਬਾ ਵਿਸ਼ਵਕਰਮਾ ਨੂੰ ਯਾਦ ਕੀਤਾ। ਸਮਾਗਮ ਵਿੱਚ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਆਖਿਆ ਕਿ ਬਾਬਾ ਵਿਸ਼ਵਕਰਮਾ ਕਿਸੇ ਆਰਕੀਟੈਕਚਰ ਅਤੇ ਇੰਜਨੀਅਰ ਤੋਂ ਘੱਟ ਨਹੀਂ ਸਨ। ਉਨ੍ਹਾਂ ਕਿਹਾ ਕਿ ਵਿਸ਼ਵਕਰਮਾ ਤੋਂ ਸਿੱਖਿਆ ਲੈ ਕੇ ਲੋਕ ਦੇਸ਼ ਨਿਰਮਾਣ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਇਨਸਾਨ ਨੂੰ ਜਿਉਣ ਦੇ ਗੁਰ ਦੱਸਦੀਆਂ ਹਨ।

ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਵਿਸ਼ਵਕਰਮਾ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਚੰਗੇ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਭੱਲਾ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਤੇ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਸਮਾਜ ਵਿੱਚ ਫੈਲੀਆਂ ਅਲਾਮਤਾਂ ਖ਼ਿਲਾਫ਼ ਲੜਦੇ ਹੋਏ, ਨਰੋਏ ਸਮਾਜ ਦੀ ਸਿਰਜਣਾ ਲਈ ਅੱਗੇ ਆਈਏ। ਟਰਾਂਸਪੋਰਟ ਨਗਰ ਦੇ ਪ੍ਰਬੰਧਕਾਂ ਵੱਲੋਂ ਚੇਅਰਮੈਨ ਜਤਿੰਦਰ ਭੱਲਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਟਰਾਂਸਪੋਰਟ ਨਗਰ ਦੇ ਪ੍ਰਧਾਨ ਸੰਦੀਪ ਸਿੰਘ ਭਾਊ, ਨਰਿੰਦਰ ਸਿੰਘ ਸਿੱਧੂ, ਰਜਿੰਦਰ ਸਿੰਘ ਸਿੱਧੂ, ਕੁਲਵਿੰਦਰ ਸਿੰਘ, ਜੰਟਾ ਸਿੰਘ, ਹਰਦੀਪ ਸਿੰਘ, ਗੋਲਡੀ ਸਿੰਘ, ਹਰਦੀਪ ਸਿੰਘ, ਮਨਪ੍ਰੀਤ ਸਿੰਘ, ਅਰਵਿੰਦਰ ਸਿੰਘ ਸਿੱਧੂ, ਲੱਖਾ ਸਿੰਘ , ਗੁਰਪ੍ਰੀਤ ਗੋਪੀ, ਗਗਨਦੀਪ ਜਵੰਧਾ ਆਦਿ ਹਾਜ਼ਰ ਸਨ।

Advertisement

ਸ਼ਹਿਣਾ (ਪੱਤਰ ਪ੍ਰੇਰਕ): ਕਸਬਾ ਸ਼ਹਿਣਾ ਵਿੱਚ ਬਾਬਾ ਵਿਸ਼ਵਕਰਮਾ ਦਿਵਸ ਮੌਕੇ ਵਿਸ਼ਵਕਰਮਾ ਮੰਦਰ ਵਿੱਚ ਸਮਾਗਮ ਕਰਵਾਇਆ ਗਿਆ। ਇਸੇ ਤਰ੍ਹਾਂ ਪੱਖੋਂ ਕੈਂਚੀਆਂ ਦੇ ਗੁਰਦੁਆਰਾ ਸ੍ਰੀ ਤੇਗ਼ ਬਹਾਦਰ ਸਾਹਿਬ ਵਿਖੇ ਬਾਬਾ ਵਿਸ਼ਵਕਰਮਾ ਦਾ ਪ੍ਰਕਾਸ਼ ਦਿਵਸ ਮਨਾਇਆ ਗਿਆ। ਪਿੰਡ ਚੀਮਾ ਵਿੱਚ ਵੀ ਬਾਬਾ ਵਿਸ਼ਵਕਰਮਾ ਦਿਵਸ ਰਾਮਗੜ੍ਹੀਆ ਭਾਈਚਾਰੇ ਵੱਲੋਂ ਧੂਮ-ਧਾਮ ਨਾਲ ਮਨਾਇਆ ਗਿਆ।

Advertisement
Show comments