DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨੀਟ-ਯੂ ਜੀ ਮਾਮਲਾ: ਕਾਂਗਰਸ ਨੇ ਕੇਂਦਰ ਸਰਕਾਰ ਨੂੰ ਘੇਰਿਆ

ਨੀਟ-ਯੂ ਜੀ ਪੇਪਰ ਲੀਕ ਮਾਮਲੇ ’ਤੇ ਕਾਂਗਰਸ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਦਿਆਂ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਬਠਿੰਡਾ ਵਿੱਚ ਜ਼ਿਲ੍ਹਾ ਕਾਂਗਰਸ (ਸ਼ਹਿਰੀ) ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਅਤੇ ਜ਼ਿਲ੍ਹਾ (ਦਿਹਾਤੀ) ਦੇ ਪ੍ਰਧਾਨ ਤੇ...

  • fb
  • twitter
  • whatsapp
  • whatsapp
featured-img featured-img
ਬਠਿੰਡਾ ’ਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਆਗੂ ਵਿਜੈਇੰਦਰ ਸਿੰਗਲਾ। -ਫ਼ੋਟੋ: ਪਵਨ ਸ਼ਰਮਾ
Advertisement

ਨੀਟ-ਯੂ ਜੀ ਪੇਪਰ ਲੀਕ ਮਾਮਲੇ ’ਤੇ ਕਾਂਗਰਸ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਦਿਆਂ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਬਠਿੰਡਾ ਵਿੱਚ ਜ਼ਿਲ੍ਹਾ ਕਾਂਗਰਸ (ਸ਼ਹਿਰੀ) ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਅਤੇ ਜ਼ਿਲ੍ਹਾ (ਦਿਹਾਤੀ) ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਨੀਟ ਪ੍ਰੀਖਿਆ ਦੇ ਪੀੜਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਅਤੇ ਕਾਂਗਰਸ ਵਰਕਿੰਗ (ਸੀ ਡਬਲਿਊ ਸੀ) ਕਮੇਟੀ ਮੈਂਬਰ ਵਿਜੈ ਇੰਦਰ ਸਿੰਗਲਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਵਿਜੈ ਇੰਦਰ ਸਿੰਗਲਾ ਨੇ ਦੋਸ਼ ਲਾਇਆ ਕਿ ਨੀਟ ਪੇਪਰ ਲੀਕ ਮਾਮਲੇ ਨੇ ਕੇਂਦਰ ਸਰਕਾਰ ਦੀ ਸਿੱਖਿਆ ਪ੍ਰਣਾਲੀ ਦੀ ਨਾਕਾਮੀ ਨੂੰ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 22 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਇਆ ਹੈ ਅਤੇ ਇਸ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ । ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਪਾਰਟੀ ਇਸ ਮੁੱਦੇ ਨੂੰ ਦੇਸ਼ ਭਰ ਵਿੱਚ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ 1 ਅਗਸਤ ਨੂੰ ਪੰਜਾਬ ਵਿੱਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਡੀ ਸੀ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ, ਜਦ ਕਿ 9 ਅਗਸਤ ਨੂੰ ਦਿੱਲੀ ਵਿੱਚ ਵਿਸ਼ਾਲ ਰੈਲੀ ਕੀਤੀ ਜਾਵੇਗੀ। ਪੰਜਾਬ ਮਾਮਲਿਆਂ ਦੇ ਇੰਚਾਰਜ ਰਵਿੰਦਰ ਡਾਲਵੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਮਨ ਕੀ ਬਾਤ’ ਵਿੱਚ 22 ਲੱਖ ਵਿਦਿਆਰਥੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ, ਨਹੀਂ ਤਾਂ ਅਸਤੀਫ਼ਾ ਦੇਣਾ ਚਾਹੀਦਾ ਹੈ। ਇਸ ਮੌਕੇ ਸਾਬਕਾ ਵਿਧਾਇਕ ਹਰਦੀਪ ਸਿੰਘ ਕਿੰਗਰਾ, ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ, ਸਾਬਕਾ ਕਾਰਜਕਾਰੀ ਮੇਅਰ ਅਸ਼ੋਕ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ, ਪੀੜਤ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।

ਕਾਂਗਰਸ ਵੱਲੋਂ ਅੰਦੋਲਨ ਦਾ ਐਲਾਨ

ਮਾਨਸਾ (ਪੱਤਰ ਪ੍ਰੇਰਕ): ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਵਿਜੈਇੰਦਰ ਸਿੰਗਲਾ ਨੇ ਕੇਂਦਰ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਾਕਾਮ ਸਿੱਖਿਆ ਢਾਂਚਾ ਦਿੱਤਾ ਜਾ ਰਿਹਾ ਹੈ। ਉਹ ਅੱਜ ਮਾਨਸਾ ਵਿੱਚ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਦੀ ਅਗਵਾਈ ਹੇਠ ਰੱਖੇ ਵਿਦਿਆਰਥੀਆਂ ਦੀ ਆਵਾਜ਼ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੇ ਆਪਣੀ ਤਕਰੀਰ ਦੌਰਾਨ ਕਿਹਾ ਕਿ ਦੇਸ਼ ਅੰਦਰ ਯੂ ਪੀ ਐੱਸ ਈ ਅਤੇ ਹੋਰ ਪ੍ਰੀਖਿਆਵਾਂ ਦੇ ਪੇਪਰ ਵਾਰ-ਵਾਰ ਲੀਕ ਹੋਣ ਅਤੇ ਰੱਦ ਹੋਣ ਦੇ ਜੋ ਮਾਮਲੇ ਸਾਹਮਣੇ ਆਏ ਹਨ, ਉਸ ਨੇ ਸਾਰਿਆਂ ਨੂੰ ਸ਼ਰਮਸ਼ਾਰ ਕਰ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ 30 ਜੂਨ ਤੋਂ ਇਕ ਅੰਦੋਲਨ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਪਹਿਲੀ ਅਗਸਤ ਨੂੰ ਕਾਂਗਰਸ ਵਲੋਂ ਦੇਸ਼ ਭਰ ਵਿਚ ਸਿੱਖਿਆ ਕੇਂਦਰਾਂ ਅਤੇ ਜ਼ਿਲਾ ਕਲੱਸਟਰ ਦਫ਼ਤਰਾਂ ਦੇ ਬਾਹਰ ਪ੍ਰਦਰਸ਼ਨ ਅਤੇ ਘਿਰਾਓ ਕੀਤੇ ਜਾਣਗੇ। ਇਸ ਮੌਕੇ ਅਜੀਤਇੰਦਰ ਸਿੰਘ ਮੋਫਰ, ਬਲਕੌਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਵਿੱਕੀ, ਅਰਸ਼ਦੀਪ ਸਿੰਘ ਗਾਗੋਵਾਲ ਆਦਿ ਹਾਜ਼ਰ ਸਨ।

Advertisement
Advertisement
×