ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਹਿਰੂ ਯੁਵਾ ਕੇਂਦਰ ਨੇ ਜ਼ਿਲ੍ਹਾ ਪੱਧਰੀ ਉਤਸਵ ਕਰਵਾਇਆ

ਪੱਤਰ ਪ੍ਰੇਰਕ ਚਾਉਕੇ, 12 ਜੁਲਾਈ ਫਤਿਹ ਗਰੁੱਪ ਆਫ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਵਿੱਚ ਨਹਿਰੂ ਯੁਵਾ ਕੇਂਦਰ ਬਠਿੰਡਾ ਵੱਲੋਂ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਦੌਰਾਨ ਹਲਕਾ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਨਾਮ...
ਵਿਧਾਇਕ ਸੁਖਬੀਰ ਮਾਈਸਰਖਾਨਾ ਦਾ ਸਨਮਾਨ ਕਰਦੇ ਹੋਏ ਕਾਲਜ ਪ੍ਰਬੰਧਕ। -ਫੋਟੋ: ਰਮਨਦੀਪ ਸਿੰਘ
Advertisement

ਪੱਤਰ ਪ੍ਰੇਰਕ

ਚਾਉਕੇ, 12 ਜੁਲਾਈ

Advertisement

ਫਤਿਹ ਗਰੁੱਪ ਆਫ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਵਿੱਚ ਨਹਿਰੂ ਯੁਵਾ ਕੇਂਦਰ ਬਠਿੰਡਾ ਵੱਲੋਂ ਜ਼ਿਲ੍ਹਾ ਪੱਧਰੀ ਯੁਵਾ ਉਤਸਵ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਦੌਰਾਨ ਹਲਕਾ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕੀਤੀ। ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਗਈਆਂ ਕਲਾ ਪ੍ਰਦਰਸ਼ਨੀਆਂ ਤੇ ਆਪੋ-ਆਪਣੇ ਵਿਭਾਗ ਦੇ ਕਾਰਜਾਂ ਨੂੰ ਦਰਸਾਉਂਦੀਆਂ ਹੋਈਆਂ ਸਟਾਲਾਂ ਦਾ ਦੌਰਾ ਕਰਕੇ ਜਾਇਜ਼ਾ ਵੀ ਲਿਆ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਦੇ ਕਵਿਤਾ, ਭਾਸ਼ਣ, ਫੋਟੋਗ੍ਰਾਫ਼ੀ, ਪੇਂਟਿੰਗ ਤੋਂ ਇਲਾਵਾ ਗਿੱਧਾ, ਭੰਗੜਾ ਅਤੇ ਸੰਮੀ ਦੇ ਵੀ ਮੁਕਾਬਲੇ ਕਰਵਾਏ ਗਏ। ਫਤਹਿ ਗਰੁੱਪ ਆਫ਼ ਇੰਸਟੀਚਿਊਸ਼ਨ ਦੇ ਚੇਅਰਮੈਨ ਸੁਖਮੰਦਰ ਸਿੰਘ ਚੱਠਾ ਨੇ ਪਹੁੰਚੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਅਫ਼ਸਰ ਹਰਸ਼ਰਨ ਸਿੰਘ ਨੇ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਦੇ ਮੱਦੇਨਜ਼ਰ ਕਰਵਾਏ ਗਏ ਯੁਵਾ ਉਤਸਵ ਪ੍ਰੋਗਰਾਮ ਸਬੰਧੀ ਜਾਣਕਾਰੀ ਸਾਂਝੀ ਕੀਤੀ। ਸਮਾਗਮ ਮੌਕੇ ਪਹੁੰਚੀਆਂ ਸ਼ਖ਼ਸੀਅਤਾਂ ਅਤੇ ਵੱਖ-ਵੱਖ ਸਾਹਿਤਕ ਕਲਾਵਾਂ ਦੇ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡੀ.ਐੱਸ.ਪੀ ਬਲਜੀਤ ਸਿੰਘ, ਗੁਰਵਿੰਦਰ ਸਿੰਘ ਸਿੱਧੂ, ਸੁਰਿੰਦਰ ਖੋਖਰ, ਮਾਸਟਰ ਜਗਸੀਰ ਢੱਡੇ ਤੋਂ ਇਲਾਵਾ ਇਸ ਖੇਤਰ ਦੇ ਭਾਰੀ ਗਿਣਤੀ ਵਿੱਚ ਨੌਜਵਾਨਾਂ ਵੱਲੋਂ ਸ਼ਿਰਕਤ ਕੀਤੀ ਗਈ।

Advertisement
Tags :
ਉਤਸਵਕਰਵਾਇਆਕੇਂਦਰਜ਼ਿਲ੍ਹਾਨਹਿਰੂਪੱਧਰੀਯੁਵਾ
Show comments