DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

New Road Construction: ਪੱਖੋ ਕਲਾਂ ਤੋਂ ਪੁਲਾੜਾ ਸਾਹਿਬ ਤੱਕ ਨਵੀਂ ਸੜਕ ਬਣੇਗੀ

ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਅੱਜ ਇੱਥੇ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦਿੰਦਿਆਂ ਪੱਖੋ ਕਲਾਂ ਤੋਂ ਪੁਲਾੜਾ ਸਾਹਿਬ ਤੱਕ 18 ਫੁੱਟ ਚੌੜੀ ਨਵੀਂ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਵਿਧਾਇਕ ਉੱਗੋਕੇ ਨੇ ਕਿਹਾ...

  • fb
  • twitter
  • whatsapp
  • whatsapp
featured-img featured-img
ਸੜਕ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਲਾਭ ਸਿੰਘ ਉੱਗੋਕੇ।
Advertisement

ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਅੱਜ ਇੱਥੇ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦਿੰਦਿਆਂ ਪੱਖੋ ਕਲਾਂ ਤੋਂ ਪੁਲਾੜਾ ਸਾਹਿਬ ਤੱਕ 18 ਫੁੱਟ ਚੌੜੀ ਨਵੀਂ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਵਿਧਾਇਕ ਉੱਗੋਕੇ ਨੇ ਕਿਹਾ ਕਿ ਇਹ ਸੜਕ ਲੰਮੇ ਸਮੇਂ ਤੋਂ ਮਾੜੀ ਹਾਲਤ ਵਿੱਚ ਸੀ, ਜਿਸ ਕਾਰਨ ਸੰਗਤ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਲੋਕਾਂ ਦੀ ਇਸ ਮੰਗ ਨੂੰ ਮੁੱਖ ਰੱਖਦਿਆਂ ਹੁਣ ਇਸ ਨੂੰ ਚੌੜਾ ਕਰਕੇ ਬਣਾਇਆ ਜਾ ਰਿਹਾ ਹੈ, ਜਿਸ ਨਾਲ ਆਵਾਜਾਈ ਸੁਚਾਰੂ ਹੋਵੇਗੀ। ਵਿਧਾਇਕ ਨੇ ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਸਖ਼ਤ ਹਦਾਇਤ ਕੀਤੀ ਕਿ ਸੜਕ ਦੇ ਨਿਰਮਾਣ ਵਿੱਚ ਮਿਆਰ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਕੰਮ ਤੈਅ ਸਮੇਂ ਵਿੱਚ ਮੁਕੰਮਲ ਹੋਵੇ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।

Advertisement
Advertisement
×