ਮੀਹਾਂਸਿੰਘ ਵਾਲਾ ’ਚ ਨਵੀਂ ਇਕਾਈ ਦਾ ਗਠਨ
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਦੀ ਅਗਵਾਈ ਹੇਠ ਅੱਜ ਪਿੰਡ ਮੀਹਾਂਸਿੰਘ ਵਾਲਾ ਵਿੱਚ ਨਵੀਂ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਸਰਬਸੰਮਤੀ ਨਾਲ ਸੁਖਪ੍ਰੀਤ ਸਿੰਘ ਪ੍ਰਧਾਨ, ਪ੍ਰਦੀਪ ਸਿੰਘ ਮੀਤ ਪ੍ਰਧਾਨ, ਅੱਛਰ ਸਿੰਘ ਸੀਨੀਅਰ ਮੀਤ ਪ੍ਰਧਾਨ,...
Advertisement
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਦੀ ਅਗਵਾਈ ਹੇਠ ਅੱਜ ਪਿੰਡ ਮੀਹਾਂਸਿੰਘ ਵਾਲਾ ਵਿੱਚ ਨਵੀਂ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਸਰਬਸੰਮਤੀ ਨਾਲ ਸੁਖਪ੍ਰੀਤ ਸਿੰਘ ਪ੍ਰਧਾਨ, ਪ੍ਰਦੀਪ ਸਿੰਘ ਮੀਤ ਪ੍ਰਧਾਨ, ਅੱਛਰ ਸਿੰਘ ਸੀਨੀਅਰ ਮੀਤ ਪ੍ਰਧਾਨ, ਸੋਹਣ ਸਿੰਘ ਸਕੱਤਰ, ਬਲਵਿੰਦਰ ਸਿੰਘ ਸਹਾਇਕ ਸਕੱਤਰ, ਹਰਪ੍ਰੀਤ ਸਿੰਘ ਪ੍ਰੈੱਸ ਸਕੱਤਰ ਅਤੇ ਜਸਵਿੰਦਰ ਸਿੰਘ ਖ਼ਜ਼ਾਨਚੀ ਚੁਣੇ ਗਏ। ਨਵੇਂ ਬਣੇ ਅਹੁਦੇਦਾਰਾਂ ਨੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਪ੍ਰਣ ਲਿਆ। ਇਸ ਮੌਕੇ ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਭਾਗ ਸਿੰਘ ਮਰੂੜ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਅਲੀਪੁਰ, ਬਲਾਕ ਪ੍ਰਧਾਨ ਜ਼ੀਰਾ ਸੁਖਪਾਲ ਸਿੰਘ, ਹਰਭਜਨ ਸਿੰਘ ਅਲੀਪੁਰ, ਬਲਦੇਵ ਸਿੰਘ ਕਾਲਾ, ਕੁਲਵਿੰਦਰ ਸਿੰਘ, ਨਿਸ਼ਾਨ ਸਿੰਘ, ਗੁਰਪ੍ਰੀਤ ਸਿੰਘ ਅਤੇ ਅਮਰਜੀਤ ਸਿੰਘ ਹਾਜ਼ਰ ਸਨ।
Advertisement