ਚੋਹਲਾ ’ਚ ਬੀਕੇਯੂ ਕਾਦੀਆਂ ਦੀ ਨਵੀਂ ਇਕਾਈ ਕਾਇਮ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਸੁਖਦੇਵ ਸਿੰਘ ਸਨ੍ਹੇਰ ਬਲਾਕ ਪ੍ਰਧਾਨ ਜ਼ੀਰਾ, ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਐਗਜੈਕਟਿਵ ਮੈਂਬਰ ਪੰਜਾਬ, ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਸੀਨੀਅਰ ਮੀਤ ਪ੍ਰਧਾਨ ਵੱਲੋਂ ਮਖੂ ਦੇ ਪਿੰਡ ਚੋਹਲਾ ਵਿੱਚ ਨਵੀਂ ਇਕਾਈ ਦਾ ਗਠਨ ਕੀਤਾ ਗਿਆ। ਇਸ...
Advertisement
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਸੁਖਦੇਵ ਸਿੰਘ ਸਨ੍ਹੇਰ ਬਲਾਕ ਪ੍ਰਧਾਨ ਜ਼ੀਰਾ, ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਐਗਜੈਕਟਿਵ ਮੈਂਬਰ ਪੰਜਾਬ, ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਸੀਨੀਅਰ ਮੀਤ ਪ੍ਰਧਾਨ ਵੱਲੋਂ ਮਖੂ ਦੇ ਪਿੰਡ ਚੋਹਲਾ ਵਿੱਚ ਨਵੀਂ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਸਰਬਸੰਮਤੀ ਨਾਲ ਜਸਵੀਰ ਸਿੰਘ ਇਕਾਈ ਪ੍ਰਧਾਨ ,ਧੰਨਾ ਸਿੰਘ ਮੀਤ ਪ੍ਰਧਾਨ, ਅਮਨਦੀਪ ਸਿੰਘ ਵਿੱਤ ਸਕੱਤਰ, ਨਸੀਬ ਸਿੰਘ ਪ੍ਰੈੱਸ ਸਕੱਤਰ, ਰਣਜੀਤ ਸਿੰਘ ਜਰਨਲ ਸਕੱਤਰ, ਜੁਗਰਾਜ ਸਿੰਘ ਜੱਗਾ ਸਲਾਹਕਾਰ, ਭਿੰਦਾ ਸਿੰਘ ਸਲਾਹਕਾਰ, ਬਲਵਿੰਦਰ ਸਿੰਘ ਮੀਤ ਪ੍ਰਧਾਨ, ਗੁਰਸੇਵਕ ਸਿੰਘ ਅਤੇ ਸੁਖਪਾਲ ਸਿੰਘ ਸਲਾਹਕਾਰ ਚੁਣੇ ਗਏ। ਇਸ ਤੋਂ ਇਲਾਵਾ ਸਤਨਾਮ ਸਿੰਘ, ਅਜੀਤ ਸਿੰਘ, ਕੁਲਵੰਤ ਸਿੰਘ, ਸੁਖਦੇਵ ਸਿੰਘ, ਬਲਕਾਰ ਸਿੰਘ, ਕੇਵਲ ਸਿੰਘ, ਹੁਕਮ ਸਿੰਘ, ਕੁਲਵਿੰਦਰ ਸਿੰਘ, ਗੁਰਮੇਲ ਸਿੰਘ, ਗੁਰਜੀਤ ਸਿੰਘ, ਸਿਮਰਜੀਤ ਸਿੰਘ, ਖੁਸ਼ਪ੍ਰੀਤ ਸਿੰਘ, ਸੁਰਜੀਤ ਸਿੰਘ ਅਤੇ ਹਰਮਨਪ੍ਰੀਤ ਸਿੰਘ ਮੈਂਬਰ ਚੁਣੇ ਗਏ। ਆਗੂਆਂ ਨੇ ਕਿਹਾ ਕਿ ਇਹ ਇਕਾਈ ਮਖੂ ਬਲਾਕ ਦੇ ਪ੍ਰਧਾਨ ਭੁਪਿੰਦਰ ਸਿੰਘ ਨੂਰਪੁਰ ਦੀ ਅਗਵਾਈ ਵਿੱਚ ਕੰਮ ਕਰੇਗੀ। ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸਬੰਧੀ ਸਿਆਸੀ ਮੱਤਭੇਦ ਤੋਂ ਉੱਪਰ ਉੱਠ ਕੇ ਤਨਦੇਹੀ ਨਾਲ ਕੰਮ ਕਰਨ ਦਾ ਵਿਸ਼ਵਾਸ ਦਵਾਇਆ। ਇਸ ਮੌਕੇ ਸੁਖਦੇਵ ਸਿੰਘ ਸਨ੍ਹੇਰ, ਭੁਪਿੰਦਰ ਸਿੰਘ ਨੂਰਪੁਰ ਅਤੇ ਗੁਰਵਿੰਦਰ ਸਿੰਘ ਇਕਾਈ ਪ੍ਰਧਾਨ ਮੱਲੇਵਾਲਾ ਨੇ ਸੰਬੋਧਨ ਕੀਤਾ।
Advertisement
Advertisement