DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

National Health Mission Contract Employees ਦਾ ਰੋਸ ਵਧਿਆ

ਹਸਪਤਾਲਾਂ ਵਿੱਚ ਹੜਤਾਲ ਜਾਰੀ; ਡੀ ਸੀ ਨੂੰ ਮੰਗ ਪੱਤਰ ਸੌਂਪੇ

  • fb
  • twitter
  • whatsapp
  • whatsapp
featured-img featured-img
ਮਾਨਸਾ ਵਿੱਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਸਿਹਤ ਮੁਲਾਜ਼ਮ।
Advertisement

ਨੈਸ਼ਨਲ ਹੈਲਥ ਮਿਸ਼ਨ (ਐੱਨ ਐੱਚ ਐੱਮ) ਅਧੀਨ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਅਤੇ ਲੰਮੇਂ ਸਮੇਂ ਤੋਂ ਲਟਕਦੀਆਂ ਮੰਗਾਂ ਲਈ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕਰ ਦਿੱਤਾ ਹੈ। ਇਸੇ ਲੜੀ ਤਹਿਤ ਅੱਜ ਬਰਨਾਲਾ ਵਿੱਚ ਯੂਨੀਅਨ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਅਤੇ ਮਾਨਸਾ ਵਿੱਚ ਕੰਮ ਛੋੜ ਹੜਤਾਲ ਜਾਰੀ ਰੱਖਦਿਆਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਮਾਨਸਾ ਵਿੱਚ ਹੜਤਾਲ ਕਾਰਨ ਸਿਹਤ ਸੰਸਥਾਵਾਂ ਵਿੱਚ ਐੱਨ ਸੀ ਡੀ ਸਕ੍ਰੀਨਿੰਗ, ਓ ਪੀ ਡੀ, ਕਲੀਨਿਕਲ ਡਿਊਟੀਆਂ ਅਤੇ ਦਫ਼ਤਰੀ ਰਿਪੋਰਟਿੰਗ ਦਾ ਕੰਮ ਪਿਛਲੇ ਦੋ ਹਫ਼ਤਿਆਂ ਤੋਂ ਪੂਰੀ ਤਰ੍ਹਾਂ ਠੱਪ ਪਿਆ ਹੈ। ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਨੇ ਕਿਹਾ ਕਿ ਠੇਕੇ ’ਤੇ ਕੰਮ ਕਰ ਰਹੇ ਇਨ੍ਹਾਂ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਮੌਜੂਦਾ ਸਰਕਾਰ ਸੱਤਾ ਵਿੱਚ ਆਉਣ ਤੋਂ ਬਾਅਦ ਆਪਣੇ ਵਾਅਦਿਆਂ ਤੋਂ ਮੁਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ 2 ਸਤੰਬਰ ਨੂੰ ਸਿਹਤ ਮੰਤਰੀ ਨਾਲ ਹੋਣ ਵਾਲੀ ਪੈਨਲ ਮੀਟਿੰਗ ਵਿੱਚ ‘ਬਰਾਬਰ ਕੰਮ ਬਰਾਬਰ ਤਨਖਾਹ’, ਗ੍ਰੈਚੂਟੀ ਅਤੇ ਰੈਗੂਲਰਾਈਜ਼ੇਸ਼ਨ ਵਰਗੀਆਂ ਮੰਗਾਂ ਦਾ ਨਿਬੇੜਾ ਨਾ ਹੋਇਆ, ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਉਧਰ, ਬਰਨਾਲਾ ਵਿੱਚ ਯੂਨੀਅਨ ਆਗੂਆਂ ਸੰਦੀਪ ਕੌਰ, ਗੁਰਜੀਤ ਸਿੰਘ, ਅਰੁਣ ਕੁਮਾਰ ਅਤੇ ਵਿਸ਼ਾਲ ਗਰਗ ਨੇ ਕਿਹਾ ਕਿ ਐੱਨ ਐੱਚ ਐੱਮ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਸਿਹਤ ਵਿਭਾਗ ਦੀਆਂ ਵੱਖ-ਵੱਖ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਹ ਮਾਤਾ-ਬੱਚਾ ਸਿਹਤ ਸੇਵਾਵਾਂ, ਟੀਕਾਕਰਨ, ਟੀ ਬੀ ਅਤੇ ਹੋਰ ਕੌਮੀ ਸਿਹਤ ਪ੍ਰੋਗਰਾਮਾਂ ਵਿੱਚ ਤਨਦੇਹੀ ਨਾਲ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ।

Advertisement
Advertisement
×