DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

NHM employees protest: ਐੱਨ ਐੱਚ ਐੱਮ ਮੁਲਾਜ਼ਮਾਂ ਨੇ ਵਿਧਾਇਕ ਦੇ ਦਫ਼ਤਰ ਅੱਗੇ ਧਰਨਾ ਦਿੱਤਾ

ਵਿਧਾਇਕ ਵੱਲੋਂ ਮੰਗਾਂ ਮੁੱਖ ਮੰਤਰੀ ਤੱਕ ਪਹੁੰਚਾਉਣ ਦਾ ਭਰੋਸਾ

  • fb
  • twitter
  • whatsapp
  • whatsapp
featured-img featured-img
ਵਿਧਾਇਕ ਰਣਬੀਰ ਭੁੱਲਰ ਦੇ ਦਫ਼ਤਰ ਅੱਗੇ ਰੋਸ ਪ੍ਰਗਟਾਉਂਦੇ ਹੋਏ ਮੁਲਾਜ਼ਮ। -ਫੋਟੋ: ਸੰਧੂ
Advertisement

ਐੱਨ ਐੱਚ ਐੱਮ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਐੱਨ ਐੱਚ ਐੱਮ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਕ ’ਚ ਰੋਸ ਮਾਰਚ ਕੀਤਾ ਗਿਆ। ਇਹ ਮਾਰਚ ਸਿਵਲ ਹਸਪਤਾਲ ਫਿਰੋਜ਼ਪੁਰ ਤੋਂ ਸ਼ੁਰੂ ਹੋਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਐੱਨ ਐੱਚ ਐੱਮ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਰੋਸ ਮਾਰਚ ਕਰਦੇ ਮੁਲਾਜ਼ਮ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਦਫ਼ਤਰ ਅੱਗੇ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ ਅਤੇ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ। ਇਸ ਉਪਰੰਤ ਮੁਲਾਜ਼ਮ ਵਿਧਾਇਕ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਬੈਠ ਗਏ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਖ਼ੁਦ ਮੁਲਾਜ਼ਮਾਂ ਦੇ ਵਿਚਕਾਰ ਪਹੁੰਚੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ।

ਇਸ ਮੌਕੇ ਮੁਲਾਜ਼ਮ ਆਗੂ ਨਰਿੰਦਰ ਸਿੰਘ ਕਮਿਊਨਿਟੀ ਹੈਲਥ ਅਫਸਰ ਅਤੇ ਬਗੀਚਾ ਸਿੰਘ ਵੱਲੋਂ ਵਿਧਾਇਕ ਨੂੰ ਮੰਗ ਪੱਤਰ ਸੌਂਪਿਆ ਗਿਆ। ਵਿਧਾਇਕ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਭਰੋਸਾ ਦਿੱਤਾ ਕਿ ਉਹ ਇਨ੍ਹਾਂ ਮੰਗਾਂ ਨੂੰ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਉਣਗੇ ਅਤੇ ਇਨ੍ਹਾਂ ਦੇ ਹੱਲ ਲਈ ਯਤਨ ਕਰਨਗੇ।

Advertisement

ਇਸ ਮੌਕੇ ਮੁਲਾਜ਼ਮ ਆਗੂ ਡਾ. ਪ੍ਰੀਤ ਮੁਖੀਜਾ ਅਤੇ ਹਰਜਿੰਦਰ ਸਿੰਘ ਨੇ ਮੰਗ ਕੀਤੀ ਕਿ ਐੱਨ ਐੱਚ ਐੱਮ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ, ਬਰਾਬਰ ਕੰਮ ਬਦਲੇ ਬਰਾਬਰ ਤਨਖ਼ਾਹ ਦਿੱਤੀ ਜਾਵੇ, ਲਾਇਲਟੀ ਬੋਨਸ ਦਿੱਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਮੁਲਾਜ਼ਮਾਂ ਦੀਆਂ ਹੋਰ ਮੰਗਾਂ ਵਿੱਚ ਪਿਛਲੀਆਂ ਮੀਟਿੰਗਾਂ ਵਿੱਚ ਹੋਏ ਫ਼ੈਸਲਿਆਂ ਨੂੰ ਲਾਗੂ ਕਰਨਾ, ਮੰਗਾਂ ਦੇ ਹੱਲ ਲਈ ਗਠਿਤ ਕਮੇਟੀਆਂ ਦੀਆਂ ਮੀਟਿੰਗਾਂ ਕਰਵਾਉਣਾ ਅਤੇ ਮਹਿੰਗਾਈ ਭੱਤੇ ਸਬੰਧੀ ਮੰਗਾਂ ਨੂੰ ਪੂਰਾ ਕਰਨਾ ਸ਼ਾਮਲ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ। ਸੰਘਰਸ਼ ਦੀ ਅਗਲੀ ਕੜੀ ਵਜੋਂ 9 ਅਕਤੂਬਰ ਨੂੰ ਧੂਰੀ ਵਿੱਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਮੌਕੇ ਐੱਨ ਐੱਚ ਐੱਮ ਮੁਲਾਜ਼ਮ ਡਾ. ਯੁਵਰਾਜ ਸਿੰਘ, ਡਾ. ਅਮਨ, ਸੁਖਦੇਵ ਰਾਜ, ਹਰਬੰਸ ਲਾਲ, ਅਮਰੀਕ ਸਿੰਘ, ਮਨੀਸ਼ਾ, ਬਲਦੇਵ ਸਿੰਘ, ਸਿਮਰਨਜੀਤ ਕੌਰ, ਰਾਜਵਿੰਦਰ ਕੌਰ, ਰੁਪਿੰਦਰ ਕੌਰ, ਰਮਨਦੀਪ ਕੌਰ, ਗੌਰਵ, ਨੇਹਾ ਅਤੇ ਪੈਰਾਮੈਡੀਕਲ ਯੂਨੀਅਨ ਦੇ ਆਗੂ ਰਾਮ ਪ੍ਰਸ਼ਾਦ, ਨਰਿੰਦਰ ਸ਼ਰਮਾ, ਪਰਵੀਰ ਸਿੰਘ, ਸਤਿਨਾਮ ਸਿੰਘ, ਗੁਰਦੇਵ ਸਿੰਘ ਸਮੇਤ ਵੱਡੀ ਗਿਣਤੀ ਮੁਲਾਜ਼ਮ ਹਾਜ਼ਰ ਸਨ।

Advertisement

Advertisement
×