ਸਿਵਲ ਸਰਜਨ ਦਫ਼ਤਰ ਮੂਹਰੇ ਧਰਨਾ
ਸਿਹਤ ਵਿਭਾਗ ਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੇ ਐੱਨ ਐੱਚ ਐੱਮ ਐਂਪਲਾਈਜ਼ ਯੂਨੀਅਨ ਪੰਜਾਬ ਵੱਲੋਂ ਕੀਤੀ ਗਈ ਹੜਤਾਲ ਜਾਰੀ ਹੈ। ਆਪਣੀਆਂ ਤਨਖਾਹਾਂ ਜਾਰੀ ਕਰਵਾਉਣ ਲਈ ਐਨ ਐੱਚ ਐੱਮ ਨੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਵਿਸ਼ਾਲ ਧਰਨਾ ਲਗਾਇਆ। ਜਿਸ ਕਾਰਨ ਸਿਹਤ ਸੇਵਾਵਾਂ ਬੂਰੀ ਤਰ੍ਹਾ ਨਾਲ ਪ੍ਰਭਾਵਿਤ ਰਹੀਆਂ। ਯੂਨੀਅਨ ਆਗੂ ਸੰਦੀਪ ਕੌਰ ਬਰਨਾਲਾ, ਗੁਲਸ਼ਨ ਸ਼ਰਮਾ ਫਰੀਦਕੋਟ, ਡਾਕਟਰ ਵਾਹਿਦ ਮਾਲੇਰਕੋਟਲਾ ਨੇ ਕਿਹਾ ਕਿ ਸਮੂਹ ਕੱਚੇ ਮੁਲਾਜ਼ਮ ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਜਿੱਥੇ ਆਰਥਿਕ ਮੰਦਹਾਲੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਸਮੂਹ ਮੁਲਾਜ਼ਮ ਵਿਭਾਗ ਅਤੇ ਸਰਕਾਰ ਦੇ ਇਸ ਰਵੱਈਏ ਕਾਰਨ ਮਾਨਸਿਕ ਤਣਾਅ ਵਿੱਚੋਂ ਗੁਜ਼ਰ ਰਹੇ ਹਨ। ਰਾਮ ਸਿੰਘ ਕਪੂਰਥਲਾ, ਜਸਵੀਰ ਸਿੰਘ ਤਰਨ ਤਾਰਨ ਨੇ ਕਿਹਾ ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਯੂਨੀਅਨ ਸੂਬੇ ’ਚ ਤਿੱਖਾਂ ਸੰਘਰਸ਼ ਕਰਨ ਲਈ ਮਜੂਬਰ ਹੋਵੇਗੀ। ਆਗੂਆਂ ਨੇ ਕਿਹਾ ਕਿ ਭਲਕੇ 4 ਦਸੰਬਰ ਨੂੰ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਹੈਂਡ ਆਫਿਸ ਦਾ ਘੇਰਾਓ ਕੀਤਾ ਜਾਵੇਗਾ। ਇਸ ਮੌਕੇ ਸੰਦੀਪ ਕੌਰ, ਡਾਕਟਰ ਰਾਹੁਲ ਜਿੰਦਲ, ਮੰਜੂ, ਅਰੁਣ ਕੁਮਾਰ, ਬਲਜਿੰਦਰ ਸਿੰਘ, ਗੁਰਦੀਪ ਸਿੰਘ, ਰਾਕੇਸ਼ ਕੁਮਾਰ, ਸੁਪਿੰਦਰ ਕੌਰ, ਮਨਦੀਪ ਕੌਰ, ਜਸਪ੍ਰੀਤ ਕੌਰ, ਅਰਸ਼ਦੀਪ ਕੌਰ, ਲਖਵੰਤ ਸਿੰਘ ਤੇ ਹੋਰ ਹਾਜ਼ਰ ਸਨ।
