ਖੇਤਰੀ ਪ੍ਰਤੀਨਿਧ
ਬਰਨਾਲਾ, 12 ਸਤੰਬਰ
ਸਰਕਾਰ ਦੀ ਅਣਦੇਖੀ ਦਾ ਸ਼ਿਕਾਰ ਕੌਮੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਵੱਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਇੱਥੇ ਦੋ ਘੰਟੇ ਲਈ ਕੰਮ ਬੰਦ ਰੱਖ ਕੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ ਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ। ਇਸ ਦੌਰਾਨ ਨਾਅਰੇਬਾਜ਼ੀ ਕਰਦਿਆਂ ਕੱਚੇ ਸਿਹਤ ਮੁਲਾਜ਼ਮਾਂ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵਾਅਦਾਖਿਲਾਫੀ ਦੇ ਦੋਸ਼ ਲਗਾਏ।
ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂ ਕਮਲਜੀਤ ਕੌਰ ਪੱਤੀ, ਰੁਪਿੰਦਰ ਕੌਰ, ਬਲਵਿੰਦਰ ਕੌਰ, ਨਵਦੀਪ ਸਿੰਘ, ਸੁਖਪਾਲ ਸਿੰਘ, ਮਨਜੀਤ ਸਿੰਘ, ਵਿੱਕੀ, ਮਨਜਿੰਦਰ ਸਿੰਘ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਗੁਰਦੀਪ ਸਿੰਘ, ਗੁਰਜੀਤ ਸਿੰਘ, ਰਘਬੀਰ ਸਿੰਘ, ਅਰੁਣ ਕੁਮਾਰ ਤੇ ਡਾ. ਪੂਨਮ ਆਦਿ ਨੇ ਸੰਬੋਧਨ ਕੀਤਾ।
ਮਾਨਸਾ (ਪੱਤਰ ਪ੍ਰੇਰਕ): ਐੱਨਐੱਚਐੱਮ ਮੁਲਾਜ਼ਮ ਯੂਨੀਅਨ ਮਾਨਸਾ ਵੱਲੋਂ ਦੋ ਘੰਟਿਆਂ ਲਈ ਕੰਮਕਾਜ ਬੰਦ ਰੱਖ ਕੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਉਹ ਪਿਛਲੇ ਲੰਬੇ ਸਮੇਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰਦੇ ਆ ਰਹੇ ਹਨ, ਇਸ ਵਾਸਤੇ ਉਨ੍ਹਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ।
ਧਰਨੇ ਨੂੰ ਸੰਬੋਧਨ ਕਰਦਿਆਂ ਡਾ. ਅਰਸ਼ਦੀਪ ਸਿੰਘ ਨੇ ਕਿਹਾ ਕਿ ਸਰਕਾਰ ਜਲਦੀ ਐੱਨਐੱਚਐੱਮ ਕਾਮਿਆਂ ਨੂੰ ਪੱਕਾ ਕਰੇ ਤਾਂ ਜੋ ਸਿਹਤ ਵਿਭਾਗ ਨੂੰ ਵਧੀਆ ਤਰੀਕੇ ਨਾਲ ਚਲਾਇਆ ਜਾ ਸਕੇ। ਇਸ ਮੌਕੇ ਮਨਦੀਪ ਕੌਰ, ਕਿਰਨਜੀਤ ਕੌਰ, ਹੈਰੀ ਗੋਇਲ ਤੇ ਦਮਨਪ੍ਰੀਤ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।