DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨੌਜਵਾਨ ਕੋਲੋਂ ਨੌਂ ਪਿਸਤੌਲ ਬਰਾਮਦ

ਥਾਣਾ ਸਿਵਲ ਲਾਈਨ ਬਠਿੰਡਾ ਦੀ ਪੁਲੀਸ ਨੇ ਇੱਕ ਨੌਜਵਾਨ ਨੂੰ 9 ਦੇਸੀ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਿੰਦਰ ਸਿੰਘ ਉਰਫ਼ ਸਰਪੰਚ ਵਾਸੀ ਪਿੰਡ ਰਾਜਗੜ੍ਹ ਕੁੱਬੇ ਬਠਿੰਡਾ ਵਜੋਂ ਹੋਈ ਹੈ। ਪੁਲੀਸ ਅਨੁਸਾਰ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ...

  • fb
  • twitter
  • whatsapp
  • whatsapp
featured-img featured-img
ਮੁਲਜ਼ਮ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ।
Advertisement

ਥਾਣਾ ਸਿਵਲ ਲਾਈਨ ਬਠਿੰਡਾ ਦੀ ਪੁਲੀਸ ਨੇ ਇੱਕ ਨੌਜਵਾਨ ਨੂੰ 9 ਦੇਸੀ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਿੰਦਰ ਸਿੰਘ ਉਰਫ਼ ਸਰਪੰਚ ਵਾਸੀ ਪਿੰਡ ਰਾਜਗੜ੍ਹ ਕੁੱਬੇ ਬਠਿੰਡਾ ਵਜੋਂ ਹੋਈ ਹੈ। ਪੁਲੀਸ ਅਨੁਸਾਰ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਅੱਜ ਡੀ ਐੱਸ ਪੀ ਸਿਟੀ-2 ਬਠਿੰਡਾ ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਥਾਣਾ ਸਿਵਲ ਲਾਈਨ ਦੇ ਐੱਸ ਐੱਚ ਓ ਇੰਸਪੈਕਟਰ ਰਵਿੰਦਰ ਸਿੰਘ 26 ਫਰਵਰੀ ਨੂੰ ਜਦੋਂ ਆਪਣੇ ਖੇਤਰ ’ਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਮੁਹਿੰਮ ’ਤੇ ਸਨ ਤਾਂ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੂੰ ਮੁਖ਼ਬਰ ਨੇ ਦੱਸਿਆ ਕਿ ਇੱਕ ਨੌਜਵਾਨ ਖਾਕੀ ਰੰਗ ਦੇ ਪਿੱਠੂ ਬੈਗ ਸਮੇਤ ਕੈਂਟ ਕੋਲ ਰਿੰਗ ਰੋਡ ਵੱਲ ਨੂੰ ਜਾ ਰਿਹਾ ਹੈ, ਜਿਸ ਕੋਲ ਨਾਜਾਇਜ਼ ਅਸਲਾ ਹੋਣ ਦਾ ਸ਼ੱਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਦੋਂ ਪੁਲੀਸ ਪਾਰਟੀ ਦੱਸੀ ਹੋਈ ਜਗ੍ਹਾ ’ਤੇ ਗਈ ਤਾਂ ਇੱਕ ਨੌਜਵਾਨ ਪਿੱਠੂ ਬੈਗ ਸਮੇਤ ਖੜ੍ਹਾ ਦਿਖਾਈ ਦਿੱਤਾ। ਉਹ ਪੁਲੀਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਇੱਧਰ-ਉੁਧਰ ਦੇਖਣ ਲੱਗਾ। ਇਸ ਮਗਰੋਂ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੇ ਗੱਡੀ ਰੁਕਵਾ ਕੇ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਜਦੋਂ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਮਨਿੰਦਰ ਸਿੰਘ ਉਰਫ਼ ਸਰਪੰਚ ਵਾਸੀ ਪਿੰਡ ਰਾਜਗੜ੍ਹ ਕੁੱਬੇ ਜ਼ਿਲ੍ਹਾ ਬਠਿੰਡਾ ਦੱਸਿਆ। ਤਲਾਸ਼ੀ ਲੈਣ ’ਤੇ ਉਸ ਦੇ ਬੈਗ ਵਿੱਚੋਂ 9 ਦੇਸੀ ਪਿਸਤੌਲ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਅਸਲੇ ’ਚ 8 ਪਿਸਤੌਲ 32 ਬੋਰ ਸਮੇਤ ਖਾਲੀ ਮੈਗਜ਼ੀਨ ਅਤੇ 1 ਪਿਸਤੌਲ 30 ਬੋਰ ਸਮੇਤ 2 ਖਾਲੀ ਮੈਗਜ਼ੀਨ ਹਨ।

Advertisement
Advertisement
×