ਵਿਧਾਨ ਸਭਾ ਚੋਣਾਂ ਲਈ 31 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ

ਸਿੰਗਲਾ, ਰਾਜਾ ਵੜਿੰਗ, ਡਿੰਪੀ ਢਿੱਲੋਂ, ਜਨਮੇਜਾ ਸੇਖੋਂ, ਕਾਂਗੜ, ਦਿਲਰਾਜ ਭੂੰਦੜ ਤੇ ਬਿਕਰਮ ਮੋਫਰ ਨੇ ਭਰੇ ਕਾਗਜ਼

ਵਿਧਾਨ ਸਭਾ ਚੋਣਾਂ ਲਈ 31 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ

ਬਠਿੰਡਾ ’ਚ ਕਾਗਜ਼ ਦਾਖ਼ਲ ਕਰਦੇ ਹੋਏ ਸਰੂਪ ਚੰਦ ਸਿੰਗਲਾ

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ

ਬਠਿੰਡਾ, 28 ਜਨਵਰੀ

ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅੱਜ ਤੀਜੇ ਜ਼ਿਲ੍ਹਾ ਬਠਿੰਡਾ ’ਚ 15 ਨਾਮਜ਼ਦਗੀਆਂ ਦਾਖ਼ਲ ਹੋਣ ਨਾਲ ਇਨ੍ਹਾਂ ਦੀ ਗਿਣਤੀ ਕੁੱਲ 25 ਹੋ ਗਈ। ਅੱਜ ਹਲਕਾ ਰਾਮਪੁਰਾ ਫੂਲ ਤੋਂ 4, ਭੁੱਚੋ ਤੋਂ 2, ਬਠਿੰਡਾ ਸ਼ਹਿਰੀ ਤੋਂ 2, ਤਲਵੰਡੀ ਸਾਬੋ ਤੋਂ 5 ਅਤੇ ਮੌੜ ਤੋਂ 2 ਉਮੀਦਵਾਰਾਂ ਨੇ ਪੱਤਰ ਦਾਖ਼ਲ ਕੀਤੇ। ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਅਨੁਸਾਰ ਤਲਵੰਡੀ ਸਾਬੋ ਤੋਂ ਅਮਨਿੰਦਰ ਸਿੰਘ (ਆਜ਼ਾਦ) ਉਮੀਦਵਾਰ, ਕਾਂਗਰਸ ਵੱਲੋਂ ਖੁਸ਼ਬਾਜ਼ ਸਿੰਘ ਜਟਾਣਾ, ਜਨ ਆਸਰਾ ਪਾਰਟੀ ਵੱਲੋਂ ਤੇਜਿੰਦਰਪਾਲ ਸਿੰਘ ਅਤੇ ਸੁਖਪ੍ਰੀਤ ਸਿੰਘ (ਅਜ਼ਾਦ) ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਭੁੱਚੋ ਤੋਂ ‘ਆਪ’ ਉਮੀਦਵਾਰ ਜਗਸੀਰ ਸਿੰਘ, ਹਲਕਾ ਬਠਿੰਡਾ (ਸ਼ਹਿਰੀ) ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ, ਹਲਕਾ ਰਾਮਪੁਰਾ ਫੂਲ ਤੋਂ ਕਾਂਗਰਸ ਵੱਲੋਂ ਗੁਰਪ੍ਰੀਤ ਸਿੰਘ ਕਾਂਗੜ ਅਤੇ ਸੁਖਪ੍ਰੀਤ ਕੌਰ ਨੇ ਨਾਮਜ਼ਦਗੀ ਕਾਗਜ਼ਾਂ ਦੇ ਦੋ-ਦੋ ਸੈੱਟ ਦਾਖ਼ਲ ਕਰਵਾਏ। ਮੌੜ ਤੋਂ ਦਰਸ਼ਨ ਸਿੰਘ ਬਾਜ਼ੀਗਰ (ਆਜ਼ਾਦ) ਅਤੇ ਸੀਪੀਆਈ (ਲਿਬਰੇਸ਼ਨ) ਦੇ ਕਾਮਰੇਡ ਪ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ।

ਤਲਵੰਡੀ ਸਾਬੋ ’ਚ ਨਾਮਜ਼ਦਗੀ ਭਰਦੇ ਹੋਏ ਖੁਸ਼ਬਾਜ ਸਿੰਘ ਜਟਾਣਾ

ਜੈਤੋ (ਪੱਤਰ ਪ੍ਰੇਰਕ): ਰਾਖ਼ਵੇਂ ਵਿਧਾਨ ਸਭਾ ਹਲਕਾ ਜੈਤੋ ਤੋਂ ਆਪ ਉਮੀਦਵਾਰ ਅਮੋਲਕ ਸਿੰਘ ਅਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਗੁਰਦੀਪ ਸਿੰਘ ਵੱਲੋਂ ਕਾਗਜ਼ ਦਾਖ਼ਲ ਕਰਵਾਏ ਗਏ।

ਗਿੱਦੜਬਾਹਾ ਵਿੱਚ ਕਾਗਜ਼ ਦਾਖ਼ਲ ਕਰਦੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਰਦੀਪ ਸਿੰਘ ਡਿੰਪੀ ਢਿੱਲੋਂ।

ਗਿੱਦੜਬਾਹਾ (ਪੱਤਰ ਪ੍ਰੇਰਕ): ਗਿੱਦੜਬਾਹਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ, ਜਦਕਿ ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਕੌਰ ਵੜਿੰਗ ਨੇ ਆਪਣਾ ਨਾਮਜ਼ਦਗੀ ਪਰਚਾ ਦਾਖ਼ਲ ਕੀਤਾ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਵੀ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਅਤੇ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੀ ਪਤਨੀ ਹਰਜੀਤ ਕੌਰ ਢਿੱਲੋਂ ਨੇ ਨਾਮਜ਼ਦਗੀ ਭਰੀ।

ਜ਼ੀਰਾ (ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਜ਼ੀਰਾ ਤੋਂ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਨੇ ਅੱਜ ਐੱਸਡੀਐੱਮ ਸੂਬਾ ਸਿੰਘ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾੲੇ। ਸ੍ਰੀ ਸੇਖੋਂ ਨੇ ਕਿਹਾ ਕਿ ਲੋਕ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਅੱਕ ਗੲੇ ਹਨ ਅਤੇ ਉਹ ਬਦਲ ਚਾਹੁੰਦੇ ਹਨ।

ਮਹਿਲ ਕਲਾਂ (ਪੱਤਰ ਪ੍ਰੇਰਕ): ਮਜ਼ਦੂਰ ਆਗੂ ਗੁਰਪ੍ਰੀਤ ਸਿੰਘ ਰੂੜੇਕੇ ਵੱਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ (ਰਾਖਵਾਂ) ਤੋਂ ਅੱਜ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਗਏ।

ਫਾਜ਼ਿਲਕਾ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਚੌਧਰੀ ਹੰਸ ਰਾਜ ਜੋਸਨ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ।

ਮਾਨਸਾ (ਪੱਤਰ ਪ੍ਰੇਰਕ): ਜ਼ਿਲ੍ਹਾ ਚੋਣ ਅਫ਼ਸਰ ਮਹਿੰਦਰ ਪਾਲ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਅੱਜ ਜ਼ਿਲ੍ਹੇ ਦੇ 9 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਮਾਨਸਾ ਤੋਂ ‘ਆਪ’ ਉਮੀਦਵਾਰ ਵਿਜੇ ਸਿੰਗਲਾ ਤੇ ਆਜ਼ਾਦ ਉਮੀਦਵਾਰ ਰਾਜ ਕੁਮਾਰ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਸਰਦੂਲਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਦਿਲਰਾਜ ਸਿੰਘ ਭੂੰਦੜ, ਸੀਪੀਆਈ (ਐਮ) ਦੇ ਕੁਲਵਿੰਦਰ ਸਿੰਘ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਬਿਕਰਮ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਬੁਢਲਾਡਾ ਤੋਂ ‘ਆਪ’ ਦੇ ਬੁੱਧ ਰਾਮ ਅਤੇ ਸੀਪੀਆਈ (ਐੱਮਐੱਲ) ਲਿਬਰੇਸ਼ਨ ਦੇ ਰਾਮਪ੍ਰਤਾਪ ਸਿੰਘ ਉਰਫ਼ ਨਿੱਕਾ ਬਹਾਦਰਪੁਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All