ਭਾਈਰੂਪਾ (ਅਵਤਾਰ ਸਿੰਘ ਧਾਲੀਵਾਲ): ਵਿਧਾਨ ਸਭਾ ਹਲਕਾ ਰਾਮਪੁਰਾ ਫੁੂਲ ਤੋਂ ਕਾਂਗਰਸੀ ਉਮੀਦਵਾਰ ਗੁਰਪ੍ਰੀਤ ਸਿੰਘ ਕਾਂਗੜ ਨੇ ਹਲਕੇ ਦੇ ਪਿੰਡ ਦੁੱਲੇਵਾਲਾ, ਭਾਈਰੂਪਾ ਅਤੇ ਸੰਧੂ ਖੁਰਦ ਵਿੱਚ ਵੱਖ-ਵੱਖ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ਤੇ ਬਾਕੀ ਵਿਰੋਧੀ ਪਾਰਟੀਆਂ ਨੂੰ ਲੋਕ ਮੂੰਹ ਨਹੀਂ ਲਾਉਣਗੇ। ਇਸ ਮੌਕੇ ਉਨ੍ਹਾਂ ਭਾਈਰੂਪਾ ਤੋਂ ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਵਾਲੇ ਹਰਪ੍ਰੀਤ ਸਿੰਘ, ਯਾਦਵਿੰਦਰ ਸਿੰਘ, ਦਰਸ਼ਨ ਸਿੰਘ, ਜਗਦੀਸ਼ ਸਿੰਘ, ਜਸਕਰਨ ਸਿੰਘ, ਜਗਜੀਤ ਸਿੰਘ, ਬਲਵੀਰ ਸਿੰਘ ਆਦਿ ਨੂੰ ਪਾਰਟੀ ਵਿੱਚ ਜੀ ਆਇਆ ਕਿਹਾ। ਹਮਾਇਤੀਆਂ ਵੱਲੋਂ ਉਨ੍ਹਾਂ ਨੂੰ ਭਾਈਰੂਪਾ ਤੇ ਸੰਧੂ ਖੁਰਦ ਵਿੱਚ ਲੱਡੂਆਂ ਨਾਲ ਤੋਲਿਆ ਗਿਆ।