ਮੋਗਾ: ਇਥੋਂ ਦੇ ਸਿਵਲ ਹਸਪਤਾਲ ਦੀ ਪਾਰਕਿੰਗ ’ਚ ਬੱਚੀ ਨੂੰ ਜਨਮ ਦੇਣ ਦੇ ਮਾਮਲੇ ਦਾ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਨੋਟਿਸ ਲਿਆ ਹੈ, ਜਿਸ ਤਹਿਤ ਉਨ੍ਹਾਂ ਮੋਗਾ ਦੇ ਡਿਪਟੀ ਕਮਿਸ਼ਨਰ ਤੋਂ ਇਕ ਹਫ਼ਤੇ ਵਿੱਚ ਰਿਪੋਰਟ ਤਲਬ ਕੀਤੀ ਹੈ। ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ‘ਪੰਜਾਬੀ ਟ੍ਰਿਬਿਊਨ’ ਵਿਚ ਛਪੀ ਖ਼ਬਰ ਮਗਰੋਂ ਕਮਿਸ਼ਨ ਚੇਅਰਮੈਨ ਰਾਜਿੰਦਰ ਸਿੰਘ ਦੇ ਧਿਆਨ ਵਿੱਚ ਇਹ ਮਾਮਲਾ ਆਇਆ ਸੀ ਕਿ ਮੋਗਾ ਦੇ ਸਿਵਲ ਹਸਪਤਾਲ ਦੀ ਪਾਰਕਿੰਗ ਵਿੱਚ ਫਰਸ਼ ’ਤੇ ਇਕ ਪਰਵਾਸੀ ਔਰਤ ਨੇ ਬੱਚੀ ਨੂੰ ਜਨਮ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਖ਼ਬਰ ਦਾ ਨੋਟਿਸ ਲੈਂਦਿਆਂ ਡੀਸੀ ਮੋਗਾ ਨੂੰ ਪੱਤਰ ਜਾਰੀ ਕਰਕੇ ਇੱਕ ਹਫ਼ਤੇ ਅੰਦਰ ਰਿਪੋਰਟ ਤਲਬ ਕੀਤੀ ਹੈ। – ਨਿੱਜੀ ਪੱਤਰ ਪ੍ਰੇਰਕ