ਫ਼ਰੀਦਕੋਟ: ਇਥੇ ਕਰੋਨਾ ਮਹਾਮਾਰੀ ਦੌਰਾਨ ਆਮ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਉੱਚ ਪੱਧਰੀ ਸਿਹਤ ਸੇਵਾਵਾਂ ਦੇਣ ਦੇ ਮਕਸਦ ਨਾਲ ਬਰਤਾਨੀਆ ਵਿੱਚ ਰਹਿੰਦੇ ਪਰਵਾਸੀ ਭਾਰਤੀ ਹਰਜਿੰਦਰ ਸਿੰਘ ਰਾਏ ਨੇ 11 ਲੱਖ ਰੁਪਏ ਦੀ ਕੀਮਤ ਦਾ ਅਤਿ ਆਧੁਨਿਕ ਵੈਂਟੀਲੇਟਰ ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਭੇਟ ਕੀਤਾ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਕਿਹਾ ਕਿ ਆਧੁਨਿਕ ਸਹੂਲਤਾਂ ਵਾਲੇ ਇਸ ਵੈਂਟੀਲੇਟਰ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਕੋਰੋਨਾ ਵਾਰਡ ਵਿਚ ਆਮ ਲੋਕਾਂ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਆਧੁਨਿਕ ਵੈਂਟੀਲੇਟਰ ਅਗਲੇ ਦਸ ਸਾਲਾਂ ਤਕ ਲੋਕਾਂ ਨੂੰ ਮੁਫ਼ਤ ਸੇਵਾਵਾਂ ਦੇਵੇਗਾ। -ਪੱਤਰ ਪ੍ਰੇਰਕ