ਦਸਮੇਸ਼ ਗਰਲਜ਼ ਸਕੂਲ ’ਚ ਐੱਨ ਐੱਸ ਐੱਸ ਕੈਂਪ
ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਬਾਦਲ ਵਿੱਚ ਸੱਤ ਰੋਜ਼ਾ ਐੱਨ ਐੱਸ ਐੱਸ ਕੈਂਪ ਲਾਇਆ ਗਿਆ। ਕੈਂਪ ਵਿਚ 100 ਵਾਲੰਟੀਅਰਾਂ ਨੇ ਹਿੱਸਾ ਲਿਆ ਤੇ 15 ਨੂੰ ਬਿਹਤਰੀਨ ਵਾਲੰਟੀਅਰ ਚੁਣੇ ਗਏ। ਕੈਂਪ ਦੌਰਾਨ ਵਿਦਿਆਰਥਣਾਂ ਨੇ ਸਿੱਖਿਆਤਮਕ, ਸਮਾਜਿਕ ਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ...
Advertisement
ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਬਾਦਲ ਵਿੱਚ ਸੱਤ ਰੋਜ਼ਾ ਐੱਨ ਐੱਸ ਐੱਸ ਕੈਂਪ ਲਾਇਆ ਗਿਆ। ਕੈਂਪ ਵਿਚ 100 ਵਾਲੰਟੀਅਰਾਂ ਨੇ ਹਿੱਸਾ ਲਿਆ ਤੇ 15 ਨੂੰ ਬਿਹਤਰੀਨ ਵਾਲੰਟੀਅਰ ਚੁਣੇ ਗਏ। ਕੈਂਪ ਦੌਰਾਨ ਵਿਦਿਆਰਥਣਾਂ ਨੇ ਸਿੱਖਿਆਤਮਕ, ਸਮਾਜਿਕ ਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲਿਆ। ਵਾਲੰਟੀਅਰਾਂ ਨੇ ਬਜ਼ੁਰਗਾਂ ਨੂੰ ਅੱਖਰ ਗਿਆਨ, ਸਿਵਲ ਹਸਪਤਾਲ ਬਾਦਲ ਵਿਖੇ ਮਰੀਜ਼ਾਂ ਨਾਲ ਗੱਲਬਾਤ ਅਤੇ ਉਹਨਾਂ ਦੀ ਸੇਵਾ ਕੀਤੀ। ਇਸ ਤੋਂ ਇਲਾਵਾ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਏਮਜ਼ ਦੇ ਡਾਕਟਰਾਂ ਦੀ ਟੀਮ ਨੇ ਮਾਨਸਿਕ ਸਿਹਤ ਜ਼ਰੀਏ ਤੰਦਰੁਸਤ ਜੀਵਨ ਦੀ ਪ੍ਰੇਰਨਾ ਦਿੱਤੀ। ਪ੍ਰਿੰਸੀਪਲ ਤੇ ਪ੍ਰੋਗਰਾਮ ਅਫ਼ਸਰ ਰਿਤੂ ਨੰਦਾ ਨੇ ਵਾਲੰਟੀਅਰਾਂ, ਪ੍ਰੋਗਰਾਮ ਅਫ਼ਸਰ ਸਤਿੰਦਰ ਕੌਰ, ਰਮਨਪ੍ਰੀਤ ਕੌਰ ਤੇ ਗੁਰਪ੍ਰੀਤ ਸਿੰਘ ਦੀ ਸ਼ਲਾਘਾ ਕੀਤੀ।
Advertisement
Advertisement
