ਦਸਮੇਸ਼ ਸਕੂਲ ਹਰੀਨੌ ’ਚ ਐੱਨ ਐੱਸ ਐੱਸ ਕੈਂਪ
ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿੱਚ ਇੱਕ ਰੋਜ਼ਾ ਐੱਨ ਐੱਸ ਐੱਸ ਕੈਂਪ ਲਾਇਆ ਗਿਆ। ਕੈਂਪ ਵਿੱਚ 50 ਵਾਲੰਟੀਅਰਾਂ ਨੇ ਭਾਗ ਲਿਆ। ਕੈਂਪਰਾਂ ਨੇ ਸਕੂਲ ਕੈਂਪਸ ਅਤੇ ਸਕੂਲ ਨੂੰ ਆ ਰਹੇ ਰਸਤੇ ਦੀ ਸਫਾਈ ਕੀਤੀ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ...
Advertisement
ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿੱਚ ਇੱਕ ਰੋਜ਼ਾ ਐੱਨ ਐੱਸ ਐੱਸ ਕੈਂਪ ਲਾਇਆ ਗਿਆ। ਕੈਂਪ ਵਿੱਚ 50 ਵਾਲੰਟੀਅਰਾਂ ਨੇ ਭਾਗ ਲਿਆ। ਕੈਂਪਰਾਂ ਨੇ ਸਕੂਲ ਕੈਂਪਸ ਅਤੇ ਸਕੂਲ ਨੂੰ ਆ ਰਹੇ ਰਸਤੇ ਦੀ ਸਫਾਈ ਕੀਤੀ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਵਾਲੰਟੀਅਰਾਂ ਨੂੰ ਸਕੂਲ ਤੇ ਘਰ ਸਵੱਛ ਰੱਖਣ ਲਈ ਕਿਹਾ। ਪ੍ਰਿੰਸੀਪਲ ਸੋਮਾ ਦੇਵੀ ਨੇ ਵਾਲੰਟੀਅਰਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਹੱਥੀਂ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕੈਂਪ ਵਿਦਿਆਰਥੀਆਂ ਵਿੱਚ ਆਪਸੀ ਸਹਿਯੋਗ, ਲੀਡਰਸ਼ਿਪ ਅਤੇ ਸੇਵਾ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਕਰਦੇ ਹਨ। ਪ੍ਰੋਗਰਾਮ ਅਫ਼ਸਰ ਸ਼ਮਿੰਦਰ ਕੌਰ ਨੇ ਐੱਨ ਐੱਸ ਐੱਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਸਕੂਲ ਅਧਿਆਪਕ ਗੁਰਸ਼ਿੰਦਰ ਸਿੰਘ ਅਤੇ ਬਲਜੀਤ ਕੌਰ ਦਾ ਕੈਂਪ ਦੀ ਸਫਲਤਾ ਲਈ ਵਿਸ਼ੇਸ਼ ਯੋਗਦਾਨ ਰਿਹਾ।
Advertisement
Advertisement