ਪੱਤਰ ਪ੍ਰੇਰਕ
ਤਲਵੰਡੀ ਸਾਬੋ, 30 ਅਕਤੂਬਰ
ਪ੍ਰੋਗਰਾਮ ਅਫ਼ਸਰ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੀ ਐੱਨਐੱਸਐੱਸ ਯੂਨਿਟ ਵੱਲੋਂ ਇੱਕ ਰੋਜ਼ਾ ਕੈਂਪ ਲਗਾਇਆ ਗਿਆ ਜਿਸ ਵਿੱਚ 50 ਵਾਲੰਟੀਅਰਾਂ ਨੇ ਭਾਗ ਲਿਆ। ਕੈਂਪ ਦੌਰਾਨ ਵਾਲੰਟੀਅਰਾਂ ਨੇ ਸਕੂਲ ਦੇ ਪਾਰਕ ਤੇ ਆਲੇ ਦੁਆਲੇ ਦੀ ਸਫ਼ਾਈ ਤੋਂ ਇਲਾਵਾ ਪੌਦਿਆਂ ਦੀ ਸਾਂਭ ਸੰਭਾਲ ਕੀਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਬਿਕਰਮਜੀਤ ਸਿੰਘ ਸਿੱਧੂ ਨੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ।