ਪੱਤਰ ਪ੍ਰੇਰਕ
ਮਾਨਸਾ, 18 ਜੁਲਾਈ
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਘਬੀਰ ਸਿੰਘ ਮਾਨ ਨੇ ਦੱਸਿਆ ਕਿ ਅੱਜ ਪਿੰਡ ਭੈਣੀਬਾਘਾ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਐੱਨਐੱਸਐੱਸ ਯੁੂਨਿਟ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਯੁੂਨਿਟ ਦੀ ਸ਼ੁਰੂਆਤ ਬੂਟੇ ਲਗਾਕੇ ਕੀਤੀ ਗਈ। ਉਨ੍ਹਾਂ ਦੱਸਿਆ ਕਿ ਵਲੰਟੀਅਰਾਂ ਵਿੱਚ ਜਿੱਥੇ ਸੇਵਾ ਭਾਵਨਾ, ਹਮਦਰਦੀ ਅਤੇ ਦੇਸ਼ ਭਗਤੀ ਦਾ ਜਜ਼ਬਾ ਪੈਦਾ ਹੁੰਦਾ ਹੈ, ਉਥੇ ਹੀ ਇਹ ਵਾਲੰਟੀਅਰ ਨਸ਼ਿਆਂ ਤੋਂ ਵੀ ਦੂਰ ਰਹਿੰਦੇ ਹਨ। ਸਕੂਲ ਪ੍ਰਿੰਸੀਪਲ ਯੋਗਿਤਾ ਜੋਸ਼ੀ ਨੇ ਦੱਸਿਆ ਕਿ ਸਕੂਲ ਦੇ ਬੱਚੇ ਐਨ.ਐਸ.ਐਸ. ਪ੍ਰਤੀ ਕਾਫੀ ਉਤਸ਼ਾਹਿਤ ਹਨ।