ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਧਿਕਾਰੀਆਂ ਵੱਲੋਂ ਦੁਕਾਨਾਂ ਤੇ ਰੇਹੜੀਆਂ ਦੀ ਚੈਕਿੰਗ

ਪੱਤਰ ਪ੍ਰੇਰਕ ਮਾਨਸਾ, 13 ਜੁਲਾਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐੱਸਡੀਓ ਹਰਸਿਮਰਨ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਿਪਨ ਕੁਮਾਰ ਵੱਲੋਂ ਟੀਮ ਸਮੇਤ ਮਾਨਸਾ ਵਿੱਚ ਵੱਖ-ਵੱਖ ਦੁਕਾਨਾਂ ਅਤੇ ਰੇਹੜੀਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਟੀਮ ਨੇ 70 ਕਿੱਲੋਂ ਦੇ ਕਰੀਬ...
ਮਾਨਸਾ ਵਿੱਚ ਇਕ ਦੁਕਾਨ ਦੀ ਚੈਕਿੰਗ ਕਰਦੇ ਹੋਏ ਅਧਿਕਾਰੀ। -ਫੋਟੋ: ਮਾਨ
Advertisement

ਪੱਤਰ ਪ੍ਰੇਰਕ

ਮਾਨਸਾ, 13 ਜੁਲਾਈ

Advertisement

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐੱਸਡੀਓ ਹਰਸਿਮਰਨ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਿਪਨ ਕੁਮਾਰ ਵੱਲੋਂ ਟੀਮ ਸਮੇਤ ਮਾਨਸਾ ਵਿੱਚ ਵੱਖ-ਵੱਖ ਦੁਕਾਨਾਂ ਅਤੇ ਰੇਹੜੀਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਟੀਮ ਨੇ 70 ਕਿੱਲੋਂ ਦੇ ਕਰੀਬ ਸਿੰਗਲ ਯੂਜ਼ ਪਲਾਸਟਿਕ ਦੇ ਲਿਫਾਫੇ ਜ਼ਬਤ ਕੀਤੇ। ਇਸ ਮੌਕੇ ਇੰਸਪੈਕਟਰ ਰੁਸਤਮ ਸ਼ੇਰ ਸੋਢੀ, ਸੁਪਰਵਾਈਜ਼ਰ ਤਰਸੇਮ ਸਿੰਘ, ਜਸਵਿੰਦਰ ਸਿੰਘ, ਮਨਦੀਪ ਗੋਇਲ, ਵੈਦ ਸਿੰਘ ਅਤੇ ਬਲਜਿੰਦਰ ਸਿੰਘ ਵੀ ਮੌਜੂਦ ਸਨ। ਇਸ ਸਬੰਧੀ ਮਾਨਸਾ ਦੇ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਦੱਸਿਆ ਕਿ ਸਰਕਾਰ ਵੱਲੋਂ ਸਿੰਗਲ ਯੂਜ਼ ਪਲਾਸਟਿਕ ਅਤੇ ਲਿਫ਼ਾਫਿਆਂ ਨੂੰ ਬੰਦ ਕੀਤਾ ਹੋਇਆ ਹੈ, ਪਰ ਫਿਰ ਵੀ ਕੁਝ ਦੁਕਾਨਦਾਰਾਂ ਅਤੇ ਰੇਹੜੀਆਂ ਵਾਲਿਆਂ ਵੱਲੋਂ ਪਲਾਸਟਿਕ ਦੇ ਲਿਫਾਫੇ ਵਰਤੇ ਜਾ ਰਹੇ ਹਨ, ਜਿਸ ਦੇ ਲਈ ਅਧਿਕਾਰੀਆਂ ਨੂੰ ਅਚਨਚੇਤ ਚੈਕਿੰਗ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਪਲਾਸਟਿਕ ਦੀ ਵਰਤੋਂ ਵਾਤਾਵਰਨ ਅਤੇ ਮਨੁੱਖੀ ਜੀਵਨ ਲਈ ਬਹੁਤ ਹੀ ਜ਼ਿਆਦਾ ਘਾਤਕ ਹੈ ਅਤੇ ਸਿੰਗਲ ਯੂਜ਼ ਪਲਾਸਟਿਕ ਦਾ ਪ੍ਰਦੂਸ਼ਨ ਫੈਲਾਉਣ ਵਿੱਚ ਕਾਫ਼ੀ ਵੱਡਾ ਹੱਥ ਹੈ। ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਲਿਫ਼ਾਫ਼ੇ ਪੂਰਨ ਤੌਰ ’ਤੇ ਬੰਦ ਹਨ ਅਤੇ ਕੇਵਲ ਕੱਪੜੇ ਤੋਂ ਬਣੇ ਹੋਏ ਥੈਲੇ ਹੀ ਵਰਤੋਂ ਵਿੱਚ ਲਿਆਂਦੇ ਜਾਣ।

Advertisement
Tags :
ਅਧਿਕਾਰੀਆਂਚੈਕਿੰਗਦੁਕਾਨਾਂਰੇਹੜੀਆਂਵੱਲੋਂ
Show comments