DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਅਧਿਕਾਰੀਆਂ ਨੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ

ਪਰਵਿੰਦਰ ’ਤੇ ਹੋਈ ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਸਨ ਚਾਰ ਜਣੇ; ਸਰਕਾਰ ਵੱਲੋਂ ਕਰਾਇਆ ਜਾ ਰਿਹੈ ਇਲਾਜ

  • fb
  • twitter
  • whatsapp
  • whatsapp
Advertisement

ਇੱਥੇ 13 ਅਕਤੂਬਰ ਨੂੰ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਪਰਵਿੰਦਰ ਸਿੰਘ ਝੋਟੇ ਉਤੇ ਚੱਲੀਆਂ ਗੋਲੀਆਂ ਲੱਗਣ ਨਾਲ ਜ਼ਖ਼ਮੀ ਹੋਏ ਚਾਰ ਜਣਿਆਂ ਦੀ ਸਿਹਤ ਦਾ ਅੱਜ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐੱਸ ਐੱਸ ਪੀ ਵੈਭਵ ਚੌਧਰੀ ਵੱਲੋਂ ਵਿਸ਼ੇਸ਼ ਤੌਰ ’ਤੇ ਜਾਇਜ਼ਾ ਲਿਆ ਗਿਆ। ਜ਼ਿਲ੍ਹਾ ਅਧਿਕਾਰੀਆਂ ਨੇ ਸਿਵਲ ਹਸਪਤਾਲ ਮਾਨਸਾ ਵਿਖੇ ਦਾਖ਼ਲ ਦੋ ਜ਼ਖ਼ਮੀਆਂ ਕੁਲਵਿੰਦਰ ਸਿੰਘ ਅਤੇ ਗੋਬਿੰਦ ਸਿੰਘ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪੀੜਤ ਵਿਅਕਤੀਆਂ ਦਾ ਪੂਰੀ ਤਰ੍ਹਾਂ ਮੁਫ਼ਤ ਅਤੇ ਵਧੀਆ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਡਾਕਟਰਾਂ ਦੇ ਹਵਾਲੇ ਨਾਲ ਭਰੋਸਾ ਦਿਵਾਇਆ ਕਿ ਜ਼ਖ਼ਮੀਆਂ ਦੀ ਹਾਲਤ ਹੁਣ ਸਥਿਰ ਅਤੇ ਠੀਕ ਹੈ ਅਤੇ ਉਹ ਜਲਦੀ ਹੀ ਪੂਰੀ ਤਰ੍ਹਾਂ ਸਿਹਤਯਾਬ ਹੋਕੇ ਆਪਣੇ ਘਰਾਂ ਨੂੰ ਪਰਤਣਗੇ।

ਸਿਵਲ ਹਸਪਤਾਲ ਮਾਨਸਾ ਦਾ ਜਾਇਜ਼ਾ ਲੈਣ ਉਪਰੰਤ, ਡਿਪਟੀ ਕਮਿਸ਼ਨਰ ਨਵਜੋਤ ਕੌਰ ਖ਼ੁਦ ਡੀ ਐੱਮ ਸੀ ਹਸਪਤਾਲ ਲੁਧਿਆਣਾ ਵਿਖੇ ਪੁੱਜੇ, ਜਿੱਥੇ ਉਨ੍ਹਾਂ ਜ਼ੇਰੇ ਇਲਾਜ ਹੈਪੀ ਦੀ ਸਿਹਤ ਸਥਿਤੀ ਦਾ ਵੀ ਗੰਭੀਰਤਾ ਨਾਲ ਜਾਇਜ਼ਾ ਲਿਆ ਅਤੇ ਹਸਪਤਾਲ ਦੇ ਪ੍ਰਬੰਧਕਾਂ ਨੂੰ ਬਿਹਤਰੀਨ ਮੈਡੀਕਲ ਦੇਖਭਾਲ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਪੀੜਤਾਂ ਦੇ ਨਾਲ ਹਸਪਤਾਲ ਵਿੱਚ ਮੌਜੂਦ ਪਰਿਵਾਰਕ ਮੈਂਬਰ ਦੇ ਠਹਿਰਾਓ ਦਾ ਪ੍ਰਬੰਧ ਵੀ ਸਰਕਾਰ ਵੱਲੋਂ ਮੁਫ਼ਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਬਠਿੰਡਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਬਲਤੇਜ ਸਿੰਘ ਦੀ ਸਿਹਤ ਦਾ ਜਾਇਜ਼ਾ ਲਿਆ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੁਹਰਾਇਆ ਕਿ ਸਰਕਾਰ ਪੀੜਤਾਂ ਦੇ ਨਾਲ ਖੜ੍ਹੀ ਹੈ ਅਤੇ ਇਲਾਜ ਵਿੱਚ ਕਿਸੇ ਵੀ ਕਿਸਮ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

Advertisement

Advertisement
Advertisement
×