ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਰਾਲੀ ਪ੍ਰਬੰਧਨ ਖ਼ਾਤਰ ਖੇਤਾਂ ਵਿੱਚ ਡਟੇ ਅਧਿਕਾਰੀ

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਜੁਟਿਆ ਹੋਇਆ ਹੈ। ਅੱਜ ਬਰਨਾਲਾ ਦੇ ਡੀ ਸੀ ਟੀ ਬੈਨਿਥ ਨੇ ਹਲਕਾ ਮਹਿਲ ਕਲਾਂ ਦੇ ਪਿੰਡ ਪੱਖੋਕੇ ਵਿੱਚ ਕਿਸਾਨ ਵੱਲੋਂ ਪਰਾਲੀ ਨੂੰ ਲਾਈ ਅੱਗ ਬੁਝਾਈ। ਉਹ ਅੱਜ ਗਸ਼ਤ...
ਪਿੰਡ ਪੱਖੋਕੇ ਵਿੱਚ ਕਿਸਾਨ ਨਾਲ ਗੱਲਬਾਤ ਕਰਦੇ ਹੋਏ ਡੀ ਸੀ ਬਰਨਾਲਾ ਟੀ ਬੈਨਿਥ।
Advertisement

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਜੁਟਿਆ ਹੋਇਆ ਹੈ। ਅੱਜ ਬਰਨਾਲਾ ਦੇ ਡੀ ਸੀ ਟੀ ਬੈਨਿਥ ਨੇ ਹਲਕਾ ਮਹਿਲ ਕਲਾਂ ਦੇ ਪਿੰਡ ਪੱਖੋਕੇ ਵਿੱਚ ਕਿਸਾਨ ਵੱਲੋਂ ਪਰਾਲੀ ਨੂੰ ਲਾਈ ਅੱਗ ਬੁਝਾਈ। ਉਹ ਅੱਜ ਗਸ਼ਤ ਦੌਰਾਨ ਇੱਥੇ ਪੁੱਜੇ ਸਨ। ਉਨ੍ਹਾਂ ਤੁਰੰਤ ਫਾਇਰ ਇੰਜਣ ਦੀ ਮਦਦ ਨਾਲ ਖੇਤਾਂ ‘ਚ ਲੱਗੀ ਅੱਗ ਨੂੰ ਬੁਝਾਇਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਬਰਨਾਲਾ ’ਚ 23 ਕੇਸ ਦਰਜ ਕੀਤੇ ਜਾ ਚੁੱਕੇ ਹਨ ਅਤੇ 1.20 ਲੱਖ ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਇਲਾਕੇ ਦੇ ਪਿੰਡ ਭੋਤਨਾ, ਟੱਲੇਵਾਲ ਅਤੇ ਚੀਮਾ ਦਾ ਵੀ ਦੌਰਾ ਕੀਤਾ।

ਡੀ ਸੀ ਨੇ ਕਿਹਾ ਕਿ ਜਿਹੜੇ ਕਿਸਾਨ ਖੇਤਾਂ ’ਚ ਅੱਗ ਲਗਾਉਣਗੇ, ਉਨ੍ਹਾਂ ਦੀਆਂ ਫ਼ਰਦਾਂ ’ਚ ਲਾਲ ਐਂਟਰੀ ਇੰਦਰਾਜ਼ ਕੀਤੀ ਜਾਵੇਗੀ, ਚਲਾਨ ਕੱਟੇ ਜਾਣਗੇ ਅਤੇ ਕੇਸ ਵੀ ਦਰਜ ਕੀਤੇ ਜਾਣਗੇ। ਉਨ੍ਹਾਂ ਅੱਜ ਪੰਜ ਕਰਮਚਾਰੀਆਂ ਨੂੰ ਚਾਰਜਸ਼ੀਟ ਕੀਤਾ। ਉਨ੍ਹਾਂ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇ।

Advertisement

ਮਾਨਸਾ (ਜੋਗਿੰਦਰ ਸਿੰਘ ਮਾਨ): ਮਾਲਵਾ ਖੇਤਰ ’ਚ ਲਗਾਤਾਰ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਧਣ ਤੋਂ ਬਾਅਦ ਮਾਨਸਾ ਜ਼ਿਲ੍ਹੇ ਅੰਦਰ ਅਧਿਕਾਰੀ ਪਰਾਲੀ ਪ੍ਰਬੰਧਨ ਮੁਹਿੰਮ ਜਾਰੀ ਰੱਖ ਕੇ ਲਗਾਤਾਰ ਖੇਤਾਂ ਵਿੱਚ ਡਟ ਗਏ ਹਨ। ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਤੋਂ ਬਾਅਦ ਹੁਣ ਪ੍ਰਸ਼ਾਸਨਿਕ ਅਧਿਕਾਰੀ ਬੇਲਰਾਂ ਦਾ ਪ੍ਰਬੰਧ ਕਰ ਕੇ ਗੱਠਾਂ ਬਣਵਾ ਰਹੇ ਹਨ।

ਮਾਨਸਾ ਦੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਉਹ ਖ਼ੁਦ ਰੋਜ਼ਾਨਾ ਪਿੰਡਾਂ ਦਾ ਦੌਰਾ ਕਰ ਕੇ ਅਗਾਂਹਵਧੂ ਕਿਸਾਨਾਂ ਨੂੰ ਮਿਲ ਰਹੇ ਹਨ। ਉਨ੍ਹਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਦੂਜੇ ਕਿਸਾਨਾਂ ਨੂੰ ਵੀ ਪਰਾਲੀ ਦੇ ਵਾਤਾਵਰਨ ਪੱਖੀ ਨਿਬੇੜੇ ਲਈ ਪ੍ਰੇਰਿਤ ਕਰਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀ, ਖੇਤੀਬਾੜੀ ਅਧਿਕਾਰੀ, ਕਲੱਸਟਰ, ਨੋਡਲ ਅਫ਼ਸਰ ਖੇਤਾਂ ਵਿੱਚ ਡਟੇ ਹੋਏ ਹਨ ਜਿਹੜੇ ਕਿ ਕੋਈ ਵੀ ਘਟਨਾ ਪਤਾ ਲੱਗਣ ’ਤੇ ਮੌਕੇ ਉੱਤੇ ਪਹੁੰਚ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦਾ ਬੇਲਰ ਮਾਲਕਾਂ ਨਾਲ ਰਾਬਤਾ ਕਰਵਾਇਆ ਜਾ ਰਿਹਾ ਹੈ।

ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਾਲ ਮਾਨਸਾ ਵਿੱਚ ਝੋਨੇ ਦੀ ਬਿਜਾਈ 1,45,839 ਹੈਕਟੇਅਰ ਰਕਬੇ ਵਿੱਚ ਕੀਤੀ ਗਈ ਹੈ। ਇਸ ਤੋਂ ਅੰਦਾਜ਼ਨ 9.18 ਲੱਖ ਟਨ ਪਰਾਲੀ ਬਣਨੀ ਹੈ। ਹੁਣ ਤੱਕ ਜ਼ਿਲ੍ਹੇ ਵਿੱਚ 85% ਤੋਂ ਵੱਧ ਫ਼ਸਲ ਦੀ ਕਟਾਈ ਹੋ ਚੁੱਕੀ ਹੈ ਅਤੇ ਇਸ ਤੋਂ ਬਣੀ 58 ਫ਼ੀਸਦੀ ਪਰਾਲੀ ਦਾ ਪ੍ਰਬੰਧਨ ਵਿਭਾਗ ਵੱਲੋਂ ਵੱਖ-ਵੱਖ ਮਸ਼ੀਨਾਂ ਰਾਹੀਂ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਾਉਣ, ਬਲਕਿ ਇਸ ਦਾ ਵਾਤਾਵਰਨ ਪੱਖੀ ਨਿਬੇੜਾ ਕਰਨ।

Advertisement
Show comments