ਅਧਿਕਾਰੀਆਂ ਵੱਲੋਂ ਪੋਲਿੰਗ ਬੂਥਾਂ ਦਾ ਦੌਰਾ
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ, ਡੀ ਆਈ ਜੀ ਹਰਜੀਤ ਸਿੰਘ ਸਣੇ ਐੱਸ ਐੱਸ ਪੀ ਭਾਗੀਰਥ ਸਿੰਘ ਮੀਨਾ ਵਲੋਂ ਭਲਕੇ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਉਨ੍ਹਾਂ ਅੱਜ ਝੁਨੀਰ,ਖਿਆਲੀ ਚਹਿਲਾਂਵਾਲੀ,ਕੋਟਧਰਮੂ,ਨੰਗਲ ਕਲਾਂ ਸਮੇਤ ਵੱਖ-ਵੱਖ ਚੋਣ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਚੋਣਾਂ ਲਈ ਜ਼ਿਲ੍ਹੇ ਵਿੱਚ ਕੁੱਲ 547 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਲਕੇ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਬੈਲਟ ਪੇਪਰ ਰਾਹੀਂ ਵੋਟ ਪਾਈ ਜਾ ਸਕੇਗੀ।ਵੋਟਾਂ ਦੀ ਗਿਣਤੀ 17 ਦਸੰਬਰ (ਬੁੱਧਵਾਰ) ਨੂੰ ਨਿਰਧਾਰਤ ਗਿਣਤੀ ਕੇਂਦਰਾਂ ‘ਤੇ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਇੱਥੇ ਜ਼ਲ੍ਹਿਾ ਪ੍ਰਬੰਧਕੀ ਕੰਪਲੈਕਸ ਮਾਨਸਾ ਦੇ ਕਮਰਾ ਨੰਬਰ 10 ਵਿੱਚ ਸ਼ਿਕਾਇਤ ਸੈੱਲ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਸੰਪਰਕ ਨੰਬਰ 98154-68932 ਹੈ।
ਐੱਸਐੱਸਪੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਪੁਲੀਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ 1200 ਦੇ ਕਰੀਬ ਪੁਲੀਸ ਕਰਮੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਚੋਣਾਂ ਦੇ ਅਮਲ ਨੂੰ ਅਮਨ-ਅਮਾਨ ਨਾਲ ਸਿਰੇ ਚਾੜ੍ਹਿਆ ਜਾ ਸਕੇ।
