ਭੁੱਚੋ ਮੰਡੀ: ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਦੇ ਵਿਦਿਆਰਥੀ ਓਜਸ ਮੱਲ੍ਹੀ ਨੇ ਜੇਈਈ ਐਡਵਾਂਸ ਪ੍ਰੀਖਿਆ ਵਿੱਚੋਂ 238ਵਾਂ ਰੈਂਕ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਐਮਡੀ ਪ੍ਰੋਫੈਸਰ ਐਮਐਲ ਅਰੋੜਾ ਅਤੇ ਪ੍ਰਿੰਸੀਪਲ ਅੰਜੂ ਡੋਗਰਾ ਨੇ ਵਿਦਿਆਰਥੀ ਸਟਾਫ਼ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਬੱਚਾ ਬਾਰ੍ਹਵੀਂ ਜਮਾਤ ਵਿੱਚੋਂ ਵੀ ਮੋਹਰੀ ਰਿਹਾ ਸੀ। -ਪੱਤਰ ਪ੍ਰੇਰਕ