ਰਾਜਿੰਦਰ ਸਿੰਘ
ਭਗਤਾ ਭਾਈ, 5 ਜੂਨ
ਮਾਤਾ ਗੁਰਪਾਲ ਕੌਰ ਹਾਕੀ ਅਕੈਡਮੀ ਭਗਤਾ ਭਾਈ ਵੱਲੋਂ ਦਸ ਰੋਜ਼ਾ ਸਮਰ ਕੋਚਿੰਗ ਹਾਕੀ ਕੈਂਪ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈ ਅਤੇ ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ ਵਿੱਚ ਚਲਾਇਆ ਜਾ ਰਿਹਾ ਹੈ। ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਦੇ ਚੇਅਰਮੈਨ ਖੁਸਵੰਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈ ਦੇ 50 ਲੜਕੇ-ਲੜਕੀਆਂ ਭਾਗ ਲੈ ਰਹੇ ਹਨ। ਕੈਂਪ ਵਿੱਚ ਸ਼ਾਮਲ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੇ ਮੁੱਖ ਮਹਿਮਾਨ ਹਾਕੀ ਖਿਡਾਰੀ ਓਲੰਪੀਅਨ ਰੁਪਿੰਦਰਪਾਲ ਸਿੰਘ ਸਨ। ਉਨ੍ਹਾਂ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਸਖਤ ਮਿਹਨਤ ਦੇ ਨਾਲ ਨਾਲ ਖੁਰਾਕ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ। ਗੁਰੂ ਕਾਸ਼ੀ ਸਕੂਲ ਭਗਤਾ ਦੇ ਚੇਅਰਮੈਨ ਖੁਸਵੰਤ ਸਿੰਘ ਵੱਲੋਂ ਖਿਡਾਰੀਆਂ ਨੂੰ 50 ਹਾਕੀਆਂ ਵੰਡੀਆਂ ਗਈਆਂ। ਇਸ ਮੌਕੇ ਬਾਬਾ ਫਰੀਦ ਹਾਕੀ ਕਲੱਬ ਦੇ ਜਨਰਲ ਸਕੱਤਰ ਹਰਜੀਤ ਸਿੰਘ ਬੋਦਾ, ਪ੍ਰੋ. ਦਲਬੀਰ ਸਿੰਘ ਸਕੱਤਰ, ਕਰਨਬੀਰ ਚੰਨਾ, ਹਾਕੀ ਕੋਚ ਭੁਪਿੰਦਰ ਸਿੰਘ ਗਿੱਲ, ਬਰਜਿੰਦਰ ਸਿੰਘ ਤੇ ਹਰਿੰਦਰ ਸਿੰਘ ਹਾਜ਼ਰ ਸਨ।