80 ਲੀਟਰ ਲਾਹਣ ਸਣੇ ਇੱਕ ਕਾਬੂ
ਤਪਾ ਪੁਲੀਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 80 ਲੀਟਰ ਲਾਹਣ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਸ਼ਰੀਫ਼ ਖ਼ਾਨ ਨੇ ਦੱਸਿਆ ਕਿ ਪੁਲੀਸ ਨੇ ਇੱਕ ਸੂਚਨਾ ਦੇ ਆਧਾਰ ’ਤੇ ਨਿਰਮਲ ਸਿੰਘ ਵਾਸੀ ਰਾਜਾ ਪੱਤੀ...
Advertisement
ਤਪਾ ਪੁਲੀਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 80 ਲੀਟਰ ਲਾਹਣ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਸ਼ਰੀਫ਼ ਖ਼ਾਨ ਨੇ ਦੱਸਿਆ ਕਿ ਪੁਲੀਸ ਨੇ ਇੱਕ ਸੂਚਨਾ ਦੇ ਆਧਾਰ ’ਤੇ ਨਿਰਮਲ ਸਿੰਘ ਵਾਸੀ ਰਾਜਾ ਪੱਤੀ ਢਿੱਲਵਾਂ ਦੇ ਖੇਤ ’ਚ ਰੇਡ ਕੀਤੀ, ਜਿੱਥੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ 80 ਲੀਟਰ ਲਾਹਣ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਇਸ ਤਰ੍ਹਾਂ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਆਦੀ ਹੈ। ਪੁਲੀਸ ਵੱਲੋਂ ਮੁਲਜ਼ਮ ਵਿਰੁੱਧ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement
×