ਅੱਧਾ ਕਿਲੋ ਅਫੀਮ ਸਣੇ ਇੱਕ ਗ੍ਰਿਫ਼ਤਾਰ
ਥਾਣਾ ਕਾਲਾਂਵਾਲੀ ਪੁਲੀਸ ਨੇ ਇੱਕ ਨਸ਼ਾ ਤਸਕਰ ਨੂੰ 500 ਗਰਾਮ 10 ਮਿਲੀਗਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਜਗਤਾਰ ਸਿੰਘ ਵਾਸੀ ਜਗਮਾਲਵਾਲੀ ਵਜੋਂ ਹੋਈ ਹੈ। ਥਾਣਾ ਕਾਲਾਂਵਾਲੀ ਦੇ ਇੰਚਾਰਜ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲੀਸ ਪਾਰਟੀ ਨਸ਼ਿਆਂ ਦੀ...
Advertisement
ਥਾਣਾ ਕਾਲਾਂਵਾਲੀ ਪੁਲੀਸ ਨੇ ਇੱਕ ਨਸ਼ਾ ਤਸਕਰ ਨੂੰ 500 ਗਰਾਮ 10 ਮਿਲੀਗਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਜਗਤਾਰ ਸਿੰਘ ਵਾਸੀ ਜਗਮਾਲਵਾਲੀ ਵਜੋਂ ਹੋਈ ਹੈ। ਥਾਣਾ ਕਾਲਾਂਵਾਲੀ ਦੇ ਇੰਚਾਰਜ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲੀਸ ਪਾਰਟੀ ਨਸ਼ਿਆਂ ਦੀ ਰੋਕਥਾਮ ਲਈ ਔਢਾਂ ਕੈਂਚੀਆਂ ਕਾਲਾਂਵਾਲੀ ਨੇੜੇ ਮੌਜੂਦ ਸਨ। ਇਸ ਦੌਰਾਨ ਇੱਕ ਕਾਰ ਪਿੰਡ ਜਗਮਾਲਵਾਲੀ ਵੱਲੋਂ ਆਉਂਦੀ ਦਿਖਾਈ ਦਿੱਤੀ, ਜਿਸ ਦੇ ਡਰਾਈਵਰ ਨੇ ਸਾਹਮਣੇ ਖੜ੍ਹੀ ਪੁਲੀਸ ਪਾਰਟੀ ਨੂੰ ਦੇਖ ਕੇ ਤੁਰੰਤ ਆਪਣੀ ਕਾਰ ਹੌਲੀ ਕਰ ਦਿੱਤੀ ਅਤੇ ਇਸਨੂੰ ਪਿੱਛੇ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ। ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿੱਚੋਂ 500 ਗਰਾਮ 10 ਮਿਲੀਗ੍ਰਾਮ ਅਫੀਮ ਬਰਾਮਦ ਹੋਈ। ਪੁਲੀਸ ਨੇ ਮੁਲਜ਼ਮ ਦੇ ਖਿਲਾਫ਼ ਕਾਲਾਂਵਾਲੀ ਥਾਣੇ ਵਿੱਚ ਨਾਰਕੋਟਿਕਸ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement
×