ਹੈਰੋਇਨ ਤੇ ਮੋਟਰਸਾਈਕਲ ਸਣੇ ਇੱਕ ਕਾਬੂ
ਸੀਆਈਏ ਸਿਰਸਾ ਵੱਲੋਂ ਡਿੱਗ ਥਾਣਾ ਖੇਤਰ ਵਿੱਚ ਇੱਕ ਵਿਅਕਤੀ ਨੂੰ 70.50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੀਆਈਏ ਦੇ ਇੰਚਾਰਜ ਪ੍ਰੇਮ ਕੁਮਾਰ ਨੇ ਦੱਸਿਆ ਕਿ ਪੁਲੀਸ ਟੀਮ ਜਾਂਚ ਅਤੇ ਗਸ਼ਤ ਲਈ ਰਾਮਪੁਰਾ ਢਾਣੀ ਮੋੜ, ਬਰੂਵਾਲੀ-ਭਾਵਦੀਨ ਸੜਕ ’ਤੇ ਮੌਜੂਦ ਸੀ। ਇਸ...
Advertisement
ਸੀਆਈਏ ਸਿਰਸਾ ਵੱਲੋਂ ਡਿੱਗ ਥਾਣਾ ਖੇਤਰ ਵਿੱਚ ਇੱਕ ਵਿਅਕਤੀ ਨੂੰ 70.50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੀਆਈਏ ਦੇ ਇੰਚਾਰਜ ਪ੍ਰੇਮ ਕੁਮਾਰ ਨੇ ਦੱਸਿਆ ਕਿ ਪੁਲੀਸ ਟੀਮ ਜਾਂਚ ਅਤੇ ਗਸ਼ਤ ਲਈ ਰਾਮਪੁਰਾ ਢਾਣੀ ਮੋੜ, ਬਰੂਵਾਲੀ-ਭਾਵਦੀਨ ਸੜਕ ’ਤੇ ਮੌਜੂਦ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਿਹਾ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਪੁਲੀਸ ਦੀ ਗੱਡੀ ਨੂੰ ਦੇਖ ਕੇ ਘਬਰਾ ਗਿਆ ਅਤੇ ਉਸ ਨੇ ਮੁੜਨ ਦੀ ਕੋਸ਼ਿਸ਼ ਕੀਤੀ। ਸ਼ੱਕ ਦੇ ਆਧਾਰ ’ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮ ਦੀ ਪਛਾਣ ਵਿਕਾਸ ਉਰਫ਼ ਵਿੱਕੀ ਵਾਸੀ ਭਾਵਦੀਨ ਜ਼ਿਲ੍ਹਾ ਸਿਰਸਾ ਵਜੋਂ ਹੋਈ ਹੈ। ਮੁਲਜ਼ਮ ਤਲਾਸ਼ੀ ਲੈਣ ’ਤੇ ਉਸ ਕੋਲੋਂ 70.50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਬਰਾਮਦ ਕੀਤੀ ਗਈ ਹੈਰੋਇਨ, ਮੋਟਰਸਾਈਕਲ ਅਤੇ ਹੋਰ ਸਮੱਗਰੀ ਜ਼ਬਤ ਕਰ ਲਈ ਅਤੇ ਮੁਲਜ਼ਮ ਖ਼ਿਲਾਫ਼ ਥਾਣਾ ਡਿੱਗ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ।
Advertisement
Advertisement