ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੋਟਕਪੂਰਾ ’ਚ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ

ਪੱਤਰ ਪ੍ਰੇਰਕ ਕੋਟਕਪੂਰਾ, 4 ਜੁਲਾਈ ਥਾਣਾ ਸਦਰ ਕੋਟਕਪੂਰਾ ਦੀ ਪੁਲੀਸ ਨੇ ਸਮਾਲਸਰ ਵਾਸੀ ਇੱਕ ਨੌਜਵਾਨ ਨੂੰ 51 ਗ੍ਰਾਮ ਅਤੇ 67 ਮਿਲੀਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਉਸ ਕੋਲੋਂ ਇੱਕ ਕਾਰ ਵੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲੀਸ ਚੌਕੀ...
Advertisement

ਪੱਤਰ ਪ੍ਰੇਰਕ

ਕੋਟਕਪੂਰਾ, 4 ਜੁਲਾਈ

Advertisement

ਥਾਣਾ ਸਦਰ ਕੋਟਕਪੂਰਾ ਦੀ ਪੁਲੀਸ ਨੇ ਸਮਾਲਸਰ ਵਾਸੀ ਇੱਕ ਨੌਜਵਾਨ ਨੂੰ 51 ਗ੍ਰਾਮ ਅਤੇ 67 ਮਿਲੀਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਉਸ ਕੋਲੋਂ ਇੱਕ ਕਾਰ ਵੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲੀਸ ਚੌਕੀ ਪੰਜਗਰਾਈਂ ਦੇ ਏਐੱਸਆਈ ਬਲਵਿੰਦਰ ਸਿੰਘ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਮੱਲਕੇ ਵਾਲੀ ਸੜਕ ਵਾਲੇ ਪਾਸਿਓਂ ਇੱਕ ਕਾਰ ਆਉਂਦੀ ਦੇਖੀ ਅਤੇ ਉਸ ਨੂੰ ਸ਼ੱਕ ਦੀ ਬਿਨਾ ਨੇ ਰੋਕ ਕੇ ਤਲਾਸ਼ੀ ਲਈ। ਇਸ ਦੌਰਾਨ ਕਾਰ ਸਵਾਰ ਨੌਜਵਾਨ ਤੋਂ ਪੁਲੀਸ ਨੂੰ 51 ਗ੍ਰਾਮ 67 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ। ਕਾਰ ਚਾਲਕ ਦੀ ਪਛਾਣ ਰਾਮ ਸਿੰਘ ਉਰਫ ਯੋਧਾ ਵਾਸੀ ਪਿੰਡ ਸਲਾਮਸਰ ਜ਼ਿਲ੍ਹਾ ਮੋਗਾ ਵਜੋਂ ਹੋਈ। ਪੁਲੀਸ ਨੇ ਉਸ ਨੂੰ ਗ੍ਰਿਫਤਾਰ ਕਰਕੇ ਉਸ ਦਾ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਉਸ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

Advertisement