ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਡੀਏਵੀ ਕਾਲਜ ’ਚ ਇੱਕ ਰੋਜ਼ਾ ਐੱਨਐੱਸਐੱਸ ਕੈਂਪ

ਗਿੱਦੜਬਾਹਾ: ਐੱਮਐੱਮਡੀ ਡੀਏਵੀ ਕਾਲਜ ਗਿੱਦੜਬਾਹਾ ਵਿੱਚ ਕਾਲਜ ਦੇ ਐੱਨਐੱਸਐੱਸ ਵਿਭਾਗ ਵੱਲੋਂ ਇੱਕ ਰੋਜ਼ਾ ਕੈਂਪ ਲਾਇਆ ਗਿਆ। ਇਸ ਕੈਂਪ ਦੌਰਾਨ ਬਾਬਾ ਗੰਗਾ ਰਾਮ ਡੇਰੇ ਦੀ ਸਫਾਈ ਕੀਤੀ ਗਈ। ਪ੍ਰਿੰਸੀਪਲ ਰਾਜੇਸ਼ ਮਹਾਜਨ ਨੇ ਐੱਨਐੱਸਐੱਸ ਵਿਭਾਗ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ...
ਵਾਲੰਟੀਅਰਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਗਿੱਦੜਬਾਹਾ: ਐੱਮਐੱਮਡੀ ਡੀਏਵੀ ਕਾਲਜ ਗਿੱਦੜਬਾਹਾ ਵਿੱਚ ਕਾਲਜ ਦੇ ਐੱਨਐੱਸਐੱਸ ਵਿਭਾਗ ਵੱਲੋਂ ਇੱਕ ਰੋਜ਼ਾ ਕੈਂਪ ਲਾਇਆ ਗਿਆ। ਇਸ ਕੈਂਪ ਦੌਰਾਨ ਬਾਬਾ ਗੰਗਾ ਰਾਮ ਡੇਰੇ ਦੀ ਸਫਾਈ ਕੀਤੀ ਗਈ। ਪ੍ਰਿੰਸੀਪਲ ਰਾਜੇਸ਼ ਮਹਾਜਨ ਨੇ ਐੱਨਐੱਸਐੱਸ ਵਿਭਾਗ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਨਿਯਮਤ ਰੂਪ ਵਿੱਚ ਲੱਗਣੇ ਚਾਹੀਦੇ ਹਨ। ਪ੍ਰੋ. ਅੰਜਲੀ ਅਤੇ ਜਸਵਿੰਦਰ ਬਾਘਲਾ ਨੇ ਵਾਲੰਟੀਅਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਅਤੇ ਵੱਧ ਤੋਂ ਵੱਧ ਰੁੱਖ ਲਾਉਣ ਅਤੇ ਪਾਣੀ ਦੀ ਸੰਭਾਲ ਸਬੰਧੀ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਸ ਕੈਂਪ ਵਿੱਚ 75 ਵਲੰਟੀਅਰਾਂ ਨੇ ਭਾਗ ਲਿਆ। ਕਾਲਜ ਪ੍ਰਬੰਧਕਾਂ ਵੱਲੋਂ ਵਾਲੰਟੀਅਰਾਂ ਦਾ ਸਨਮਾਨ ਕੀਤਾ ਗਿਆ।

Advertisement

Advertisement