ਬਾਬਾ ਮੋਨੀ ਕਾਲਜ ’ਚ ਇਕ ਰੋਜ਼ਾ ਸੈਮੀਨਾਰ
ਬਾਬਾ ਮੋਨੀ ਜੀ ਮਹਾਰਾਜ ਡਿਗਰੀ ਕਾਲਜ ਲਹਿਰਾ ਮੁਹੱਬਤ ਵਿੱਚ ਅੰਗਰੇਜ਼ੀ ਵਿਭਾਗ ਵੱਲੋਂ ਵਿਸ਼ਵ ਪ੍ਰਸਿੱਧ ਕਵੀ ਪੀਬੀ ਸ਼ੈਲੀ ’ਦੇ ਜੀਵਨ ਅਤੇ ਸਾਹਿਤਕ ਯੋਗਦਾਨ ’ਤੇ ਆਧਾਰਿਤ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਦੀ ਸ਼ੁਰੂਆਤ ਸਮਾਗਮ ਮੁਖੀ ਮੋਨਿਕਾ ਸ਼ਰਮਾ ਨੇ ਸਵਾਗਤੀ ਭਾਸ਼ਣ ਨਾਲ...
Advertisement
ਬਾਬਾ ਮੋਨੀ ਜੀ ਮਹਾਰਾਜ ਡਿਗਰੀ ਕਾਲਜ ਲਹਿਰਾ ਮੁਹੱਬਤ ਵਿੱਚ ਅੰਗਰੇਜ਼ੀ ਵਿਭਾਗ ਵੱਲੋਂ ਵਿਸ਼ਵ ਪ੍ਰਸਿੱਧ ਕਵੀ ਪੀਬੀ ਸ਼ੈਲੀ ’ਦੇ ਜੀਵਨ ਅਤੇ ਸਾਹਿਤਕ ਯੋਗਦਾਨ ’ਤੇ ਆਧਾਰਿਤ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਦੀ ਸ਼ੁਰੂਆਤ ਸਮਾਗਮ ਮੁਖੀ ਮੋਨਿਕਾ ਸ਼ਰਮਾ ਨੇ ਸਵਾਗਤੀ ਭਾਸ਼ਣ ਨਾਲ ਕੀਤੀ। ਵਿਦਿਆਰਥੀਆਂ ਨੇ ‘ਓਡ ਟੂ ਦਿ ਵੈਸਟ ਵਿੰਡ’, “ਟੂ ਏ ਸਕਾਈਲਾਰਕ’ ਆਦਿ ਕਵਿਤਾਵਾਂ ਉੱਤੇ ਵਿਚਾਰ ਸਾਂਝੇ ਕੀਤੇ। ਭਾਸ਼ਣ ਮੁਕਾਬਲੇ ਵਿੱਚ ਜਸ਼ਨਪ੍ਰੀਤ ਕੌਰ ਨੇ ਪਹਿਲਾ ਸਥਾਨ, ਰਮਨਜੋਤ ਕੌਰ ਨੇ ਦੂਜਾ ਅਤੇ ਜਗਦੀਪ ਕੌਰ ਅਤੇ ਦਮਨਜੋਤ ਕੌਰ ਨੇ ਤੀਜਾ, ਕਵਿਤਾ ਮੁਕਾਬਲੇ ਵਿੱਚ ਸੁਖਦੀਪ ਕੌਰ ਨੇ ਪਹਿਲਾ ਅਤੇ ਅਨਮੋਲਪ੍ਰੀਤ ਕੌਰ ਨੇ ਦੂਜਾ, ਪੋਸਟਰ ਮੁਕਾਬਲੇ ਵਿੱਚ ਸਹਿਜਦੀਪ ਕੌਰ ਨੇ ਪਹਿਲਾ ਅਤੇ ਨਵਜੋਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਸੰਸਥਾ ਦੇ ਪ੍ਰਬੰਧਕਾਂ ਨੇ ਜੇਤੂ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ। -ਪੱਤਰ ਪ੍ਰੇਰਕ
Advertisement
Advertisement
×