ਨਿਜੀ ਪੱਤਰ ਪ੍ਰੇਰਕ
ਫਰੀਦਕੋਟ, 1 ਸਤੰਬਰ
ਫ਼ਰੀਦਕੋਟ-ਫਿਰੋਜ਼ਪੁਰ ਸੜਕ ’ਤੇ ਨਾਨਕਸਰ ਬਸਤੀ ਕੋਲ ਮੋਟਰਸਾਈਕਲ ਦੀ ਰੇੜ੍ਹੇ ’ਚ ਵੱਜਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਰਾਜੋਕੇ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ ਜਦੋਂਕਿ ਮੋਟਰਸਾਈਕਲ ਸਵਾਰ ਰਜਨੀ ਨਾਂ ਦੀ ਔਰਤ ਦੇ ਵੀ ਕਾਫ਼ੀ ਸੱਟਾਂ ਵੱਜੀਆਂ ਹਨ। ਜਿਸ ਨੂੰ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਗੁਰਪ੍ਰੀਤ ਸਿੰਘ ਮੋਟਰਸਾਈਕਲ ’ਤੇ ਫ਼ਰੀਦਕੋਟ ਆ ਰਹੇ ਸਨ ਜਿਨ੍ਹਾਂ ਦਾ ਮੋਟਰਸਾਈਕਲ ਸੜਕ ’ਤੇ ਜਾਂਦੇ ਰੇੜ੍ਹੇ ਨਾਲ ਟਕਰਾ ਗਿਆ ਤੇ ਗੁਰਪ੍ਰੀਤ ਸਿੰਘ ਸੜਕ ’ਤੇ ਡਿੱਗ ਪਿਆ। ਸੜਕ ’ਤੇ ਡਿੱਗੇ ਪਏ ਨੂੰ ਬੱਸ ਨੇ ਕੁਚਲ ਦਿੱਤਾ।