ਦੋ ਮੋਟਰਸਾਈਕਲਾਂ ਦੀ ਟੱਕਰ ’ਚ ਇੱਕ ਦੀ ਮੌਤ
ਪਿੰਡ ਢਿੱਲਵਾਂ ਕਲਾਂ ਦੇ ਬੱਸ ਅੱਡੇ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਪੁਲੀਸ ਨੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ ਭਿੰਦਰ ਵਾਸੀ ਢਿੱਲਵਾਂ ਕਲਾਂ...
Advertisement
ਪਿੰਡ ਢਿੱਲਵਾਂ ਕਲਾਂ ਦੇ ਬੱਸ ਅੱਡੇ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਪੁਲੀਸ ਨੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ ਭਿੰਦਰ ਵਾਸੀ ਢਿੱਲਵਾਂ ਕਲਾਂ ਵਿਚੋਂ ਹੋਈ ਹੈ। ਮ੍ਰਿਤਕ ਦੇ ਭਰਾ ਜਸਵਿੰਦਰ ਸਿੰਘ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦਾ ਭਰਾ ਆਪਣੇ ਮੋਟਰਸਾਈਕਲ ’ਤੇ ਕੰਮ ਜਾ ਰਿਹਾ ਸੀ, ਜਦੋਂ ਉਹ ਪਿੰਡ ਦੇ ਬੱਸ ਅੱਡੇ ਨੇੜੇ ਪਹੁੰਚਿਆ ਤਾਂ ਬਰਗਾੜੀ ਵਾਲੇ ਪਾਸੇ ਤੋਂ ਆਏ ਇੱਕ ਤੇਜ਼ ਰਫਤਾਰ ਮੋਟਰਸਾਈਕਲ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਮੋਟਰਸਾਈਕਲ ਸਵਾਰ ਡਿੱਗ ਪਏ। ਉਸ ਭਰਾ ਦੇ ਕਾਫੀ ਸੱਟਾਂ ਲੱਗੀਆਂ ਪਰ ਉਸੇ ਵੇਲੇ ਦੂਜੇ ਮੋਟਰਸਾਈਕਲ ਵਾਲਾ ਮੌਕੇ ਤੋਂ ਫ਼ਰਾਰ ਹੋ ਗਿਆ। ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਜਦੋਂ ਆਪਣੇ ਭਰਾ ਨੂੰ ਇਲਾਜ ਲਈ ਹਸਪਤਾਲ ਲਿਆਇਆ ਤਾਂ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਸਦਰ ਕੋਟਕਪੂਰਾ ਦੇ ਏ ਐਸ ਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕਰ ਦਿੱਤਾ ਹੈ ਅਤੇ ਅਣਪਛਾਤੇ ਮੋਟਰਸਾਈਕਲ ਸਵਾਰ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement
