ਸੜਕ ਹਾਦਸੇ ’ਚ ਇੱਕ ਵਿਅਕਤੀ ਤੇ ਤਿੰਨ ਪਸ਼ੂ ਹਲਾਕ

ਸੜਕ ਹਾਦਸੇ ’ਚ ਇੱਕ ਵਿਅਕਤੀ ਤੇ ਤਿੰਨ ਪਸ਼ੂ ਹਲਾਕ

ਹਾਦਸੇ ਵਿੱਚ ਨੁਕਸਾਨੇ ਗਏ ਕਾਰ ਅਤੇ ਮੋਟਰਸਾਈਕਲ।

ਬਲਜੀਤ ਸਿੰਘ
ਸਰਦੂਲਗੜ੍ਹ, 27 ਅਕਤੂਬਰ

ਇਥੇ ਕਾਰ-ਮੋਟਰਸਾਈਕਲ ਦੀ ਟਕੱਰ ’ਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਇਸ ਤੋੰ ਇਲਾਵਾ 2 ਅਵਾਰਾ ਪਸ਼ੂਆਂ ਤੇ ਇੱਕ ਬੱਕਰੇ ਦੀ ਮੌਤ ਹੋ ਗਈ। ਥਾਣਾ ਸਰਦੂਲਗੜ੍ਹ ਦੇ ਮੁਖੀ ਸੰਦੀਪ ਭਾਟੀ ਨੇ ਦੱਸਿਆ ਕਿ ਜਾਗਰ ਰਾਮ ਵਾਸੀ ਸਿਕੰਦਰਪੁਰ ਝੂਨੀਰ ਵਿੱਚ ਮੀਟ ਦੀ ਦੁਕਾਨ ਕਰਦਾ ਸੀ। ਜਾਗਰ ਰਾਮ ਤੇ ਰਿੰਕੂ ਮੋਟਰਸਾਈਕਲ ’ਤੇ ਬੱਕਰਾ ਲੈ ਕੇ ਸਰਦੂਲਗੜ੍ਹ ਤੋਂ ਝੂਨੀਰ ਜਾ ਰਹੇ ਸਨ। ਇਸੇ ਦੌਰਾਨ ਝੁਨੀਰ ਸਾਈਡ ਤੋਂ ਤੇਜ਼ੀ ਨਾਲ ਆ ਰਹੀ ਕਾਰ (ਨੰਬਰ ਪੀ.ਬੀ 03 ਏ ਸੀ 1112) 2 ਅਵਾਰਾ ਪਸ਼ੂਆਂ ਨੂੰ ਟਕੱਰ ਮਾਰਨ ਤੋਂ ਬਾਅਦ ਮੋਟਰਸਾਈਕਲ ’ਤੇ ਜਾ ਚੜ੍ਹੀ ਜਿਸ ਕਾਰਨ ਮੋਟਰਸਾਈਕਲ ਸਵਾਰ ਜਾਗਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਰਿੰਕੂ ਜ਼ਖ਼ਮੀ ਹੋ ਗਿਆ ਤੇੇ 2 ਅਵਾਰਾ ਪਸ਼ੂਆਂ ਤੇ ਬੱਕਰੇ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਜਸਵੀਰ ਰਾਮ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਡਰਾਈਵਰ ਖ਼ਿਲਾਫ਼ ਕੇਸ ਦਰਜ ਲਿਆ ਹੈ।

ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ

ਸਿਰਸਾ (ਨਿੱਜੀ ਪੱਤਰ ਪ੍ਰੇਰਕ) ਇਥੋਂ ਦੇ ਪਿੰਡ ਮੁਸਾਹਿਬ ਵਾਲਾ ਨੇੜੇ ਬਰਨਾਲਾ-ਸਿਰਸਾ ਰੋਡ ’ਤੇ ਵਾਪਰੇ ਇਕ ਸੜਕ ਹਾਦਸੇ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਦੇਹ ਪੋਸਟਮਾਰਟਮ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਪੁਲੀਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮੁਸਾਹਿਬਵਾਲਾ ਵਾਸੀ ਵਿਜੈ ਕੁਮਾਰ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਰਾਹ ਵਿੱਚ ਉਸ ਦਾ ਮੋਟਰਸਾਈਕਲ ਇਕ ਗੱਡੀ ਨਾਲ ਜਾ ਟੱਕਰਾਇਆ ਜਿਸ ਕਾਰਨ ਉਸ ਦੇ ਗੰਭੀਰ ਸੱਟਾਂ ਲੱਗੀਆਂ। ਤੁਰੰਤ ਵਿਜੈ ਕੁਮਾਰ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਣ ਮਗਰੋਂ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਮ੍ਰਿਤਕ ਦੇਹ ਪੋਸਟਮਾਰਟਮ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀ। ਪੁਲੀਸ ਨੇ ਅਣਪਛਾਤੇ ਵਾਹਨ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All