ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 8 ਫਰਵਰੀ
ਰਾਹੁਲ ਗਾਂਧੀ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਇਕ ਵਾਰ ਫਿਰ ਤੋਂ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਤੋਂ ਵਿਰੋਧੀ ਪਾਰਟੀਆਂ ਦੇ ਆਗੂ ਘਬਰਾਹਟ ’ਚ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਕਾਂਗੜ ਨੇ ਭਗਤਾ ਭਾਈ ਵਿੱਚ ਆਪਣੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਕਾਂਗਰਸ ਸਰਕਾਰ ਨੇ ਹਰ ਵਰਗ ਦੀ ਖੁਸ਼ਹਾਲੀ ਲਈ ਵੱਖ-ਵੱਖ ਸਕੀਮਾਂ ਲਾਗੂ ਕਰਕੇ ਇਕ ਨਵਾਂ ਇਤਿਹਾਸ ਸਿਰਜਿਆ ਹੈ ਪਰ ਵਿਰੋਧੀਆਂ ਨੂੰ ਅਜਿਹੇ ਫ਼ੈਸਲੇ ਰਾਸ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਕਾਂਗਰਸ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸ ਮੌਕੇ ਹਰਿੰਦਰ ਬਰਾੜ, ਪਰਮਜੀਤ ਬਿਦਰ, ਰਾਜਿੰਦਰ ਸਿੰਘ ਬਾਬੇਕਾ, ਜਸਮੀਤ ਬਰਾੜ, ਕੌਂਸਲਰ ਜਸਵਿੰਦਰ ਸਿੰਘ, ਗੁਰਚਰਨ ਸਿੰਘ, ਭੁਪਿੰਦਰ ਨੰਬਰਦਾਰ, ਜਗਨਾ ਸਿੰਘ, ਸੰਮਾ ਸਿੱਧੂ ਆਦਿ ਹਾਜ਼ਰ ਸਨ।