ਮੌੜ ਹਲਕੇ ਅੰਦਰ ਨਹੀਂ ਰੁਕ ਰਿਹੈ ਕਾਂਗਰਸੀ ਉਮੀਦਵਾਰ ਦਾ ਵਿਰੋਧ

ਮੌੜ ਹਲਕੇ ਅੰਦਰ ਨਹੀਂ ਰੁਕ ਰਿਹੈ ਕਾਂਗਰਸੀ ਉਮੀਦਵਾਰ ਦਾ ਵਿਰੋਧ

ਦਵਿੰਦਰਪਾਲ ਨੱਤ ਦੇ ਗ੍ਰਹਿ ਵਿਖੇ ਇਕੱਤਰ ਹੋਏ ਕਾਂਗਰਸੀ ਵਰਕਰ।

ਜਗਤਾਰ ਅਨਜਾਣ
ਮੌੜ ਮੰਡੀ,19 ਜਨਵਰੀ

ਮੌੜ ਵਿਧਾਨ ਸਭਾ ਹਲਕੇ ਅੰਦਰ ਕਾਂਗਰਸ ਪਾਰਟੀ ’ਚ ਚੱਲ ਰਿਹਾ ਕਾਟੋ-ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਕ ਤੋਂ ਬਾਅਦ ਇੱਕ ਕਾਂਗਰਸੀ ਆਗੂ ਆਪਣੀ ਹੀ ਪਾਰਟੀ ਦੇ ਉਮੀਦਵਾਰ ਮਨੋਜ ਬਾਂਸਲ ਦੇ ਵਿਰੋਧ ਵਿਚ ਸਾਹਮਣੇ ਆ ਰਿਹਾ ਹੈ। ਹੁਣ ਮਰਹੂਮ ਸੁਖਰਾਜ ਸਿੰਘ ਨੱਤ ਦੇ ਪੁੱਤਰ ਅਤੇ ਸੀਨੀਅਰ ਕਾਂਗਰਸੀ ਆਗੂ ਦਵਿੰਦਰਪਾਲ ਸਿੰਘ ਨੱਤ ਨੇ ਵੀ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਮਨੋਜ ਬਾਲਾ ਉਰਫ਼ ਮੰਜੂ ਬਾਂਸਲ ਖ਼ਿਲਾਫ ਬਗਾਵਤ ਕਰ ਦਿੱਤੀ ਹੈ।

ਨੱਤ ਵੱਲੋਂ ਅੱਜ ਆਪਣੇ ਹਮਾਇਤੀ ਪੰਚਾਂ, ਸਰਪੰਚਾਂ ਤੇ ਕਾਂਗਰਸੀ ਵਰਕਰਾਂ ਨਾਲ ਇਕ ਮੀਟਿੰਗ ਆਪਣੇ ਘਰ ਵਿਚ ਕੀਤੀ ਗਈ। ਇਸ ਮੌਕੇ ਦਵਿੰਦਰਪਾਲ ਸਿੰਘ ਨੱਤ ਨੇ ਕਾਂਗਰਸ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਉਹ ਉਹ ਹਲਕਾ ਮੌੜ ਦੀ ਟਿਕਟ ’ਤੇ ਮੁੜ ਵਿਚਾਰ ਕਰਕੇ ਹਲਕੇ ਨਾਲ ਸਬੰਧਤ ਵਿਅਕਤੀ ਨੂੰ ਹੀ ਟਿਕਟ ਦਾ ਐਲਾਨੇ ਕਰੇ, ਤਾਂ ਜੋ ਕਾਂਗਰਸ ਪਾਰਟੀ ਮੌੜ ਵਿਧਾਨ ਸਭਾ ਸੀਟ ’ਤੇ ਜਿੱਤ ਪ੍ਰਾਪਤ ਕਰ ਸਕੇ। ਉਨ੍ਹਾਂ ਕਿਹਾ ਕਿ ਹੁਣ ਜਿਸ ਉਮੀਦਵਾਰ ਨੂੰ ਪਾਰਟੀ ਨੇ ਟਿਕਟ ਦਿੱਤੀ ਹੈ, ਉਸ ਪਰਿਵਾਰ ਪ੍ਰਤੀ ਹਲਕਾ ਵਾਸੀਆਂ ਵਿਚ ਬਹੁਤ ਗਿਲੇ-ਸ਼ਿਕਵੇ ਹਨ, ਜਿਸ ਕਰ ਕੇ ਪਾਰਟੀ ਨੂੰ ਹਾਰ ਦਾ ਮੂੰਹ ਦੇਖਣਾ ਪੈ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਹਲਕਾ ਮੌੜ ਨੂੰ ਪੰਜਾਬ ਦੀ ਚੰਨੀ ਸਰਕਾਰ ਨੇ ਜੋ ਕਰੋੜਾਂ ਰੁਪਏ ਦੀਆਂ ਗ੍ਰਾਟਾਂ ਦਿੱਤੀਆਂ ਸਨ, ਉਨ੍ਹਾਂ ਗ੍ਰਾਂਟਾਂ ਦੀ ਹਲਕਾ ਇੰਚਾਰਜ ਨੇ ਰੱਜ ਕੇ ਲੁੱਟ ਕੀਤੀ ਹੈ ਜਿਸ ਕਾਰਨ ਹਲਕਾ ਵਿਕਾਸ ਕਾਰਜਾਂ ਪੱਖੋਂ ਪਛੜ ਗਿਆ ਹੈ।

ਉਨ੍ਹਾਂ ਕਿਹਾ ਕਿ ਬਾਹਰਲਾ ਵਿਅਕਤੀ ਹਲਕਾ ਮੌੜ ਦਾ ਭਲਾ ਨਹੀਂ ਕਰ ਸਕਦੇ। ਦਵਿੰਦਰਪਾਲ ਨੱਤ ਨੇ ਕਿਹਾ ਕਿ ਪਿੰਡਾਂ ਤੋਂ ਇਲਾਵਾ ਮੌੜ ਮੰਡੀ ਦੇ ਵਾਸੀ ਸੀਵਰੇਜ ਦੀ ਸਮੱਸਿਆ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਫ਼ੈਸਲਾ ਲੈਣ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਜੋ ਵੀ ਫੈਸਲਾ ਲਵੇਗੀ, ਉਸ ਤਹਿਤ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਮੌਕੇ ਸੁਖਜੀਤ ਸਿੰਘ , ਕਸ਼ਮੀਰ ਸਿੰਘ ਸਰਪੰਚ ਅਤੇ ਮਲਕੀਤ ਖਾਨ ਸਰਪੰਚ ਨੇ ਕਾਂਗਰਸ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਹਲਕਾ ਮੌੜ ਦੀ ਟਿਕਟ ਬਦਲ ਕੇ ਕਿਸੇ ਹੋਰ ਵਿਅਕਤੀ ਨੂੰ ਦਿੱਤੀ ਜਾਵੇ, ਤਾਂ ਜੋ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਜਾ ਸਕੇ।

ਉੱਧਰ, ਇਸ ਸਬੰਧੀ ਕਾਂਗਰਸੀ ਉਮੀਦਵਾਰ ਡਾ. ਮੰਜੂ ਬਾਂਸਲ ਨੇ ਕਿਹਾ ਕਿ ਨੱਤ ਦਾ ਉਨ੍ਹਾਂ ਨਾਲ ਕੋਈ ਵਿਰੋਧ ਨਹੀਂ ਹੈ। ਇਸ ਤੋਂ ਇਲਾਵਾ ਕਿਸੇ ਖ਼ਿਲਾਫ ਕੋਈ ਵੀ ਝੂਠੀ ਬਿਆਨਬਾਜ਼ੀ ਕਰ ਸਕਦਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮਿਲੀ ਜੁਲੀ ਤਹਿਜ਼ੀਬ ਅਤੇ ਕੱਟੜਤਾ ਦੀ ਸਿਆਸਤ

ਮਿਲੀ ਜੁਲੀ ਤਹਿਜ਼ੀਬ ਅਤੇ ਕੱਟੜਤਾ ਦੀ ਸਿਆਸਤ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All