ਵਿਰੋਧੀ ਧਿਰਾਂ ਨੇ ਪੰਜਾਬ ਨੂੰ ਤਬਾਹ ਕੀਤਾ: ਬਿਲਾਸਪੁਰ
ਪੱਤਰ ਪ੍ਰੇਰਕ ਨਿਹਾਲ ਸਿੰਘ ਵਾਲਾ, 1 ਨਵੰਬਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਅਹਿਮ ਮੁੱਦਿਆਂ ਬਾਰੇ ਲੁਧਿਆਣਾ ਵਿੱਚ ਰੱਖੀ ਗਈ ਬਹਿਸ ਵਿੱਚ ਵਿਰੋਧੀ ਧਿਰਾਂ ਦੇ ਸ਼ਾਮਲ ਨਾ ਹੋਣ ਨਾਲ ਪੰਜਾਬ ਬਾਰੇ ਫ਼ਿਕਰਮੰਦ ਲੋਕਾਂ ਵਿੱਚ ਚਰਚਾ ਛਿੜ ਗਈ ਹੈ। ਹਲਕਾ...
Advertisement
ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ, 1 ਨਵੰਬਰ
Advertisement
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਅਹਿਮ ਮੁੱਦਿਆਂ ਬਾਰੇ ਲੁਧਿਆਣਾ ਵਿੱਚ ਰੱਖੀ ਗਈ ਬਹਿਸ ਵਿੱਚ ਵਿਰੋਧੀ ਧਿਰਾਂ ਦੇ ਸ਼ਾਮਲ ਨਾ ਹੋਣ ਨਾਲ ਪੰਜਾਬ ਬਾਰੇ ਫ਼ਿਕਰਮੰਦ ਲੋਕਾਂ ਵਿੱਚ ਚਰਚਾ ਛਿੜ ਗਈ ਹੈ। ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਇਸ ਬਹਿਸ ਵਿੱਚ ਵਿਰੋਧੀ ਆਗੂਆਂ ਦੀਆਂ ਕੁਰਸੀਆਂ ਖਾਲੀ ਰਹਿਣ ਬਾਰੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਨੇ ਹਮੇਸ਼ਾ ਹੀ ਪੰਜਾਬ ਵਿਰੋਧੀ ਫੈਸਲੇ ਲਏ ਹਨ ਅਤੇ ਪੰਜਾਬ ਨੂੰ ਆਰਥਿਕ ਅਤੇ ਸਮਾਜਿਕ ਤੌਰ ’ਤੇ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਇਸ ਲਈ ਉਨ੍ਹਾਂ ਦੀ ਰੂ-ਬ-ਰੂ ਹੋਣ ਦੀ ਹਿੰਮਤ ਨਹੀਂ ਪਈ। ਉਨ੍ਹਾਂ ਕਿਹਾ ਕਿ ਆਪਣੇ ਕੰਮਾਂ ਤੋਂ ਪਰਦਾਫਾਸ਼ ਹੋਣ ਦੇ ਡਰੋਂ ਇਨ੍ਹਾਂ ਆਗੂਆਂ ਨੇ ਬਹਿਸ ’ਚੋਂ ਭੱਜਣਾ ਹੀ ਬਿਹਤਰ ਸਮਝਿਆ ਹੈ।
Advertisement
×