ਹਸਪਤਾਲ ਨੂੰ ਮੁਹੱਲਾ ਕਲੀਨਿਕ ’ਚ ਬਦਲਣ ਦਾ ਵਿਰੋਧ : The Tribune India

ਹਸਪਤਾਲ ਨੂੰ ਮੁਹੱਲਾ ਕਲੀਨਿਕ ’ਚ ਬਦਲਣ ਦਾ ਵਿਰੋਧ

ਹਸਪਤਾਲ ਨੂੰ ਮੁਹੱਲਾ ਕਲੀਨਿਕ ’ਚ ਬਦਲਣ ਦਾ ਵਿਰੋਧ

ਸ਼ਹਿਣਾ ਵਿੱਚ ਚੱਲ ਰਹੇ ਸਰਕਾਰੀ ਹਸਪਤਾਲ ਨੂੰ ਮੁਹੱਲਾ ਕਲੀਨਿਕ ’ਚ ਤਬਦੀਲ ਕਰਨ ਦਾ ਵਿਰੋਧ ਕਰਦੇ ਹੋਏ ਆਗੂ।

ਪ੍ਰਮੋਦ ਕੁਮਾਰ ਸਿੰਗਲਾ

ਸ਼ਹਿਣਾ, 8 ਦਸੰਬਰ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਵਿੱਚ ਕਸਬਾ ਸ਼ਹਿਣਾ ਦੇ 50 ਸਾਲਾ ਤੋਂ ਚੱਲ ਰਹੇ ਸਰਕਾਰੀ ਹਸਪਤਾਲ ਨੂੰ ਮੁਹੱਲਾ ਕਲੀਨਿਕ ਵਿੱਚ ਬਦਲਣ ਦੇ ਫੈਸਲੇ ਦਾ ਗੰਭੀਰ ਨੋਟਿਸ ਲੈਭਦਿਆਂ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ ਹੈ। ਜੱਥੇਬੰਦੀ ਦੇ ਜ਼ਿਲ੍ਹਾ ਆਗੂ ਗੁਰਵਿੰਦਰ ਸਿੰਘ ਨਾਮਧਾਰੀ ਨੇ ਕਿਹਾ ਕਿ 23 ਹਜ਼ਾਰ ਦੀ ਆਬਾਦੀ ਵਾਲੇ ਕਸਬਾ ਸ਼ਹਿਣਾ ਵਿੱਚ ਆਮ ਆਦਮੀ ਪਾਰਟੀ ਨੇ 25 ਬਿਰਤਰੇ ਦਾ ਹਸਪਤਾਲ ਬਣਾਉਣ ਦਾ ਵਾਅਦਾ ਕੀਤਾ ਸੀ ਪ੍ਰੰਤੂ ਹੁਣ ਪਹਿਲਾਂ ਤੋਂ ਚੱਲ ਰਹੇ ਹਸਪਤਾਲ ਨੂੰ ਮੁਹੱਲਾ ਕਲੀਨਿਕ ਵਿੱਚ ਬਦਲਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਦੇ ਹੀ ਕਸਬੇ ਸ਼ਹਿਣਾ ਦੇ ਪਹਿਲਾਂ ਤੋਂ ਚੱਲ ਰਹੇ ਸਰਕਾਰੀ ਹਸਪਤਾਲ ਚੋਂ ਡਾਕਟਰ, ਫਾਰਮਾਸਿਸਟ ਤੇ ਹੋਰ ਸਟਾਫ਼ ਦੀ ਬਦਲੀ ਕਰ ਦਿੱਤੀ ਗਈ। ਉਨ੍ਹਾਂ ਨੇ ਹਲਕਾ ਵਿਧਾਇਕ ਨੂੰ ਅਪੀਲ ਕੀਤੀ ਕਿ ਕਸਬਾ ਸ਼ਹਿਣਾ ਦੇ ਵਿਕਾਸ ਕਾਰਜ ਪਹਿਲਾਂ ਤੋਂ ਹੀ ਰੁਕੇ ਪਏ ਹਨ, ਹੁਣ ਹਸਪਤਾਲ ਨੂੰ ਮੁਹੱਲਾ ਕਲੀਨਿਕ ਵਿੱਚ ਤਬਦੀਲ ਕਰਕੇ ਤਰੱਕੀ ਵਿੱਚ ਰੁਕਾਵਕ ਨਾ ਪੈਦਾ ਕਰੋ। ਹਲਕਾ ਵਿਧਾਇਕ ਨੂੰ ਹਸਪਤਾਲ ਵਿੱਚ ਡਾਕਟਰ ਸਮੇਤ ਹੋਰ ਸਟਾਫ਼ ਪੂਰਾ ਕਰਨਾ ਚਾਹੀਦਾ ਹੈ। ਇਸ ਮੌਕੇ ਜਗਤਾਰ ਦਾਸ ਬਾਵਾ, ਸਤਨਾਮ ਸਿੰਘ ਸੱਤੀ, ਭੋਲਾ ਸਿੰਘ, ਚਮਕੌਰ ਸਿੰਘ, ਜੰਗ ਸਿੰਘ, ਗੁਰਸੇਵਕ ਸਿੰਘ, ਦਰਸ਼ਨ ਸਿੰਘ ਸਾਬਕਾ ਸਰਪੰਚ, ਜਗਸੀਰ ਸਿੰਘ, ਸਵਰਨਜੀਤ ਸਿੰਘ ਆਦਿ ਵੀ ਹਾਜ਼ਰ ਸਨ। ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਆਗੂ ਵੱਲੋਂ ਕਸਬੇ ਸ਼ਹਿਣਾ ਦੀ ਟਰੇਡ ਜੱਥੇਬੰਦੀਆਂ, ਸੰਘਰਸ਼ਸੀਲ ਆਗੂਆਂ ਤੋਂ ਹਸਪਤਾਲ ਦੀ ਥਾਂ ਮੁਹੱਲਾ ਕਲੀਨਿਕ ਬਣਾਉਣ ਲਈ ਚੁੱਕੇ ਜਾ ਰਹੇ ਕਦਮਾਂ ਦੇ ਵਿਰੋਧ ਵਿੱਚ ਇਕੱਠੇ ਹੋਣ ਦਾ ਸੱਦਾ ਵੀ ਦਿੱਤਾ ਗਿਆ।

ਮੁਕਤਸਰ ਜ਼ਿਲ੍ਹੇ ਵਿੱਚ 20 ਹੋਰ ਕਲੀਨਿਕ ਖੋਲ੍ਹਣ ਦੀ ਤਿਆਰੀ

ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ) ਮੁਕਤਸਰ ਜ਼ਿਲ੍ਹੇ ਵਿੱਚ 20 ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਸਿਹਤ ਪ੍ਰਸ਼ਾਸਨ ਪੱਬਾਂ ਭਾਰ ਹੋਇਆ ਪਿਆ ਹੈ, ਜਦੋਂਕਿ ਪਹਿਲਾਂ ਦੋ ਕਲੀਨਿਕ ਚੱਲ ਰਹੇ ਹਨ| ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਆਮ ਆਦਮੀ ਕਲੀਨਿਕ ਜ਼ਿਲ੍ਹੇ ਵਿੱਚ ਚੱਲ ਰਹੇ ਮੁਢਲੇ ਸਿਹਤ ਕੇਂਦਰਾਂ ਨੂੰ ਅਪਗਰੇਡ ਕਰਕੇ ਖੋਲ੍ਹੇ ਜਾ ਰਹੇ ਹਨ| ਇਸ ਸਬੰਧੀ ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਮ ਆਦਮੀ ਕਲੀਨਿਕਾਂ ਦੇ ਸਮੁੱਚੇ ਕੰਮ ਨੂੰ 31 ਦਸੰਬਰ 2022 ਤੱਕ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ| ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 22 ਹੋ ਜਾਵੇਗੀ| ਇਸ ਮੌਕੇ ਡਾ. ਕਿਰਨਦੀਪ ਕੌਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਭੁਪਿੰਦਰਜੀਤ ਕੌਰ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ, ਡਾ. ਪਵਨ ਮਿੱਤਲ ਹੋਰੀਂ ਵੀ ਹਾਜ਼ਰ ਸਨ|

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All