ਬੀ ਐੱਲ ਓਜ਼ ਤੋਂ ਦੋਹਰੀਆਂ ਡਿਊਟੀਆਂ ਲੈਣ ਦਾ ਵਿਰੋਧ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ (ਡੀ ਟੀ ਐੱਫ) ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਵਿੱਚ ਬੀ ਐੱਲ ਓਜ਼ ਦੀ ਵੀ ਚੋਣ ਡਿਊਟੀ ਲਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ। ਡੀ ਟੀ ਐੱਫ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ੍ਹ ਨੇ...
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ (ਡੀ ਟੀ ਐੱਫ) ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਵਿੱਚ ਬੀ ਐੱਲ ਓਜ਼ ਦੀ ਵੀ ਚੋਣ ਡਿਊਟੀ ਲਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ।
ਡੀ ਟੀ ਐੱਫ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ੍ਹ ਨੇ ਦੱਸਿਆ ਕਿ ਪੰਜਾਬ ਦੇ ਲਗਭਗ 24,000 ਚੋਣ ਬੂਥ ਹਨ ਜਿਨ੍ਹਾਂ ਉੱਪਰ ਸਾਰਾ ਸਾਲ ਵੋਟਰਾਂ ਦੀ ਸੁਧਾਈ, ਵੋਟਾਂ ਬਣਾਉਣੀਆਂ ਅਤੇ ਕੱਟਣੀਆਂ, ਵੋਟਰਾਂ ਦੇ ਆਧਾਰ ਕਾਰਡ ਜੋੜਨੇ, ਵੋਟਰ ਦਿਵਸ ਮਨਾਉਣਾ ਅਤੇ ਹੁਣ ਅੱਗੇ ਐੱਸ ਆਈ ਆਰ ਦਾ ਸਰਵੇਖਣ ਵੀ ਆ ਰਿਹਾ ਹੈ, ਦਾ ਕੰਮ ਚਲਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਬੀ ਐੱਲ ਓਜ਼ ਨੂੰ ਐਤਵਾਰ ਅਤੇ ਛੁੱਟੀ ਵਾਲੇ ਦਿਨ ਵੀ ਕੰਮ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀ ਐੱਲ ਓਜ਼ ਦੀ ਡਿਊਟੀ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਵਿੱਚ ਲਗਾ ਕੇ ਧੱਕਾ ਕੀਤਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਦੇ ਆਪਣੇ ਨਿੱਜੀ ਕੰਮ ਕਾਰ ਵੀ ਕਰਨੇ ਹੁੰਦੇ ਹਨ। ਇਸ ਨੂੰ ਜਥੇਬੰਦੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਐਤਵਾਰ ਅਤੇ ਦੂਜੇ ਸ਼ਨਿਚਰਵਾਰ ਵਾਲੇ ਦਿਨ ਚੋਣ ਰਿਹਰਸਲ ਰੱਖ ਕੇ ਮੁਲਾਜ਼ਮਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਕਿਉਂਕਿ ਅਧਿਆਪਕ ਨੂੰ ਸਰਕਾਰੀ ਕਰਮਚਾਰੀ ਹੋਣ ਦੇ ਨਾਲ-ਨਾਲ ਬੱਚਿਆਂ ਅਤੇ ਮਾਤਾ-ਪਿਤਾ ਦੀ ਦੇਖਭਾਲ ਕਰਨ ਵਰਗੇ ਘਰੇਲੂ ਕੰਮ ਹਨ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਬੀ ਐੱਲ ਓਜ਼, ਗੰਭੀਰ ਬਿਮਾਰੀਆਂ ਵਾਲੇ, ਸਿੰਗਲ ਮਾਪੇ, ਔਰਤਾਂ ਅਤੇ ਵਿਧਵਾਵਾਂ ਨੂੰ ਚੋਣ ਡਿਊਟੀ ਤੋਂ ਛੋਟ ਦਿੱਤੀ ਜਾਵੇ।

