ਪੱਤਰ ਪ੍ਰੇਰਕ
ਹੰਢਿਆਇਆ, 9 ਅਗਸਤ
ਇਥੇ ਕਸਬਾ ਧਨੌਲਾ ਖ਼ੁਰਦ ਵਿੱਚ ਇੱਕ ਘਰ ਵਿਚ ਲੱਗ ਰਹੇ ਮੋਬਾਈਲ ਟਾਵਰ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਮੇਨ ਬੱਸ ਅੱਡੇ ਉਪਰ ਆ ਕੇ ਲੋਕਲ ਪ੍ਰਸ਼ਾਸ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਗਗਨਦੀਪ ਸਿੰਘ, ਕਰਮਜੀਤ ਸਿੰਘ, ਬਲਵਿੰਦਰ ਸਿੰਘ ਆਦਿ ਨੇ ਘਰਾਂ ਦੇ ਨਜ਼ਦੀਕ ਇਹ ਟਾਵਰ ਨਹੀਂ ਹੋਣਾ ਚਾਹੀਦਾ। ਇਸ ਟਾਵਰ ਲੱਗਣ ਸਬੰਧੀ ਕੁਝ ਦਿਨ ਪਹਿਲਾਂ ਅਸੀਂ ਡਿਪਟੀ ਕਮਿਸ਼ਨਰ ਅਤੇ ਐੱਸਡੀਐੱਮ ਬਰਨਾਲਾ ਨੂੰ ਮਿਲ ਚੁੱਕੇ ਹਨ, ਪਰ ਅਜੇ ਤੱਕ ਕੋਈ ਵੀ ਸੁਨਵਾਈ ਨਹੀਂ ਹੋਈ ਜਿਸ ਦੇ ਰੋਸ ਵਜੋਂ ਇਹ ਧਰਨਾ ਲਗਾਉਣ ਲਈ ਮਜਬੂਰ ਹੋਣਾ ਪਿਆ।