ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਅਕਾਲ ਤਖ਼ਤ ਦੇ ਜਥੇਦਾਰ ਨੂੰ ਅਹੁਦੇ ਤੋਂ ਹਟਾਉਣ ਦਾ ਵਿਰੋਧ

ਲਿਬਰੇਸ਼ਨ ਵੱਲੋਂ ਲੋਕਾਂ ਨੂੰ ਅਕਾਲੀ ਦਲ ਦੇ ਵਿਰੋਧ ਦਾ ਸੱਦਾ
Advertisement

ਪੱਤਰ ਪ੍ਰੇਰਕ

ਮਾਨਸਾ, 8 ਮਾਰਚ

Advertisement

ਸੀਪੀਆਈ (ਐੱਮਐੱਲ) ਲਿਬਰੇਸ਼ਨ ਪੰਜਾਬ ਨੇ ਸੁਖਬੀਰ ਸਿੰਘ ਬਾਦਲ ਦੇ ਕਥਿਤ ਇਸ਼ਾਰੇ ’ਤੇ ਐੱਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਨੂੰ ਅਹੁਦਿਆਂ ਤੋਂ ਹਟਾਉਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ ਅਤੇ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ।

ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰ ਅਤੇ ਸੂਬਾਈ ਬੁਲਾਰੇ ਸੁਖਦਰਸ਼ਨ ਸਿੰਘ ਨੱਤ ਨੇ ਕਿਹਾ ਕਿ ਇਹ ਫੈਸਲਾ ਜ਼ਾਹਰ ਕਰਦਾ ਹੈ ਕਿ ਹਰ ਵਕਤ ਅਕਾਲ ਤਖ਼ਤ ਸਾਹਿਬ ਅਤੇ ਬਾਕੀ ਤਖਤਾਂ ਨੂੰ ਸਿੱਖ ਧਰਮ ਦੀ ਸਰਬਉਚ ਸੰਸਥਾ ਐਲਾਨਣ ਵਾਲੇ ਬਾਦਲ ਦਲ ਦੀ ਮੌਕਾਪ੍ਰਸਤ ਲੀਡਰਸ਼ਿਪ ਨੂੰ ਜਦੋਂ ਅਪਣੀ ਸਿਆਸੀ ਜਕੜ ਟੁੱਟਦੀ ਜਾਪਦੀ ਹੈ, ਤਾਂ ਉਹ ਇਨ੍ਹਾਂ ਸੰਸਥਾਵਾਂ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਤੋਂ ਗੁਰੇਜ਼ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਜਦੋਂ ਬੀਜੇਪੀ ਪੰਜਾਬ ਨੂੰ ਅਪਣੇ ਪੰਜੇ ਵਿੱਚ ਜਕੜਣ ਲਈ ਹਰ ਹਰਬਾ ਵਰਤ ਰਹੀ ਹੈ, ਤਾਂ ਅਜਿਹੇ ਵਿੱਚ ਸਿੱਖ ਪੰਥ ਦੀਆਂ ਇਤਿਹਾਸਕ ਸੰਸਥਾਵਾਂ ਦੀ ਪ੍ਰੇਰਨਾਦਾਇਕ ਭੂਮਿਕਾ ਬੜੀ ਅਹਿਮ ਹੈ। ਉਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਭਾਜਪਾ ਦੇ ਪਿੱਠੂ ਬਾਦਲ ਦਲੀਆਂ ਨੂੰ ਫੈਸਲਾਕੁਨ ਚੁਣੌਤੀ ਦੇਣ ਲਈ ਸਾਹਮਣੇ ਆਉਣਾ ਦਾ ਸੱਦਾ ਦਿੱਤਾ ਹੈ।

Advertisement